September 8, 2026, 2:52 pm
----------- Advertisement -----------
HomeNewsLatest News19 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਉਮੀਦਵਾਰਾਂ 'ਚ ਭਰਨਗੇ ਜੋਸ਼

19 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਉਮੀਦਵਾਰਾਂ ‘ਚ ਭਰਨਗੇ ਜੋਸ਼

Published on

----------- Advertisement -----------

ਚੰਡੀਗੜ੍ਹ, 18 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ। ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕੇਜਰੀਵਾਲ 24 ਦਸੰਬਰ ਨੂੰ ਚੰਡੀਗੜ੍ਹ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ‘ਚ ਜੋਸ਼ ਭਰਨਗੇ ਅਤੇ ਜਿੱਤ ਦਾ ਮੰਤਰ ਦੇਣਗੇ। ਉਨ੍ਹਾਂ ਦੇ ਨਾਲ ਪੰਜਾਬ ਇੰਚਾਰਜ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੀ ਹੋਣਗੇ।

ਪਾਰਟੀ ਦੇ ਕੌਮੀ ਆਗੂ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਨ ਸਭਾ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਜਨਸਭਾ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਲੋਕ ਪਹੁੰਚਣਗੇ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੀ ਲੈਂਡਸ਼ਿਪ ਨੇ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ਵਿਚ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪਾਰਟੀ ਵਰਕਰਾਂ ਅਤੇ ਜਨਤਾ ਦੀ ਵੱਡੀ ਮੰਗ ‘ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੰਡੀਗੜ੍ਹ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨ ਸਭਾ ਤੋਂ ਬਾਅਦ ਕੇਜਰੀਵਾਲ ਸਾਰੇ ਉਮੀਦਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਜਿੱਤ ਦਾ ਮੰਤਰ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...