ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਾਂ 20 ਫਰਵਰੀ ਨੂੰ ਪੈਣਗੀਆਂ। ਇਸਦੇ ਚਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਪੰਜਾਬ ਪਹੁੰਚ ਰਹੇ ਹਨ। ਉਹ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਦੇ ਹੱਕ ‘ਚ ਪ੍ਰਚਾਰ ਕਰਨ ਆਉਣਗੇ। ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪਣੀ ਪਤਨੀ ਅਤੇ ਧੀ ਸਮੇਤ ਆਪ ਦੇ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ’ ਵਿੱਚ ਸ਼ਾਮਲ ਹੋਣਗੇ।
----------- Advertisement -----------
ਅਰਵਿੰਦ ਕੇਜਰੀਵਾਲ ਦੀ ਪਤਨੀ ਪਹੁੰਚਣਗੇ ਪੰਜਾਬ, ਦਿਓਰ ਭਗਵੰਤ ਮਾਨ ਲਈ ਧੂਰੀ ‘ਚ ਕਰਨਗੇ ਪ੍ਰਚਾਰ
Published on
----------- Advertisement -----------












