November 14, 2026, 4:10 pm
----------- Advertisement -----------
HomeNewsBreaking Newsਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ...

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

Published on

----------- Advertisement -----------

*ਚੰਡੀਗੜ੍ਹ, 27 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ਦੇ ਫਲਸਫੇ ਵਿੱਚ ਰਚਿਆ ਹੋਇਆ ਇੱਕ ਸਿਧਾਂਤਕ ਕਦਮ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਲਿਖਿਆ, “ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨਸਾਫ਼ ਅਤੇ ਸਵੈ-ਮਾਣ ਲਈ ਇਨਸਾਨ ਨੂੰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ ‘ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਵਿਸ਼ਵਾਸ ਡੋਲ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ।”

ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਜਦੋਂ ਨਿਆਂ ‘ਤੇ ਸਿਆਸੀ ਪਰਛਾਵੇਂ ਪੈਂਦੇ ਹਨ, ਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਭਾਜਪਾ ਅਤੇ ਇਸਦੇ ਵਿਚਾਰਧਾਰਕ ਤਾਣੇ-ਬਾਣੇ ਨਾਲ ਜੁੜੇ ਮਾਮਲਿਆਂ ਵਿੱਚ, ਨਿਰਪੱਖਤਾ ‘ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ।”

ਅਰਵਿੰਦ ਕੇਜਰੀਵਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ, “ਸਤਿਆਗ੍ਰਹਿ ਦਾ ਰਸਤਾ ਅਪਣਾਉਣ ਦਾ ਉਨ੍ਹਾਂ ਦਾ ਫੈਸਲਾ ਮਹਾਤਮਾ ਗਾਂਧੀ ਤੋਂ ਪ੍ਰੇਰਿਤ ਇੱਕ ਸ਼ਾਂਤੀਪੂਰਨ ਪਰ ਪ੍ਰਭਾਵਸ਼ਾਲੀ ਵਿਰੋਧ ਨੂੰ ਦਰਸਾਉਂਦਾ ਹੈ। ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਨਿਆਂਪਾਲਿਕਾ ਨੂੰ ਇਨ੍ਹਾਂ ਉਠਾਈਆਂ ਜਾ ਰਹੀਆਂ ਚਿੰਤਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।”

ਦੂਜੇ ਪਾਸੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਕਦਮ ਬੇਮਿਸਾਲ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਆਗੂ ਨੇ ਸਿਸਟਮ ਨਾਲ ਜੁੜੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ। ਅਰਵਿੰਦ ਕੇਜਰੀਵਾਲ ਦਾ ਫੈਸਲਾ ਇੱਕ ਸਿਧਾਂਤਕ ਸਟੈਂਡ ਹੈ, ਜਿਸਦਾ ਉਦੇਸ਼ ਨਿਆਂ ਵਿੱਚ ਵਿਸ਼ਵਾਸ ਨੂੰ ਬਰਕਰਾਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਰਹੇ।”

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਨਾ ਸਿਰਫ਼ ਨਿਰਪੱਖਤਾ ‘ਤੇ, ਸਗੋਂ ਉਸ ਨਿਰਪੱਖਤਾ ਦੀ ਪਾਰਦਰਸ਼ਤਾ ‘ਤੇ ਵੀ ਨਿਰਭਰ ਕਰਦੀ ਹੈ। ਜਦੋਂ ਕਾਰਵਾਈ ਦੀ ਨਿਰਪੱਖਤਾ ਬਾਰੇ ਜਨਤਕ ਸਵਾਲ ਉੱਠਦੇ ਹਨ, ਤਾਂ ਅਜਿਹਾ ਸਟੈਂਡ ਲੈਣਾ ਜ਼ਰੂਰੀ ਹੋ ਜਾਂਦਾ ਹੈ ਜੋ ਪ੍ਰਣਾਲੀ ਦੀ ਮਰਿਆਦਾ ਦੀ ਰੱਖਿਆ ਕਰੇ।”

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ। ਇਹ ਕਾਨੂੰਨੀ ਪ੍ਰਣਾਲੀ ਦੀ ਬੁਨਿਆਦ ਹੈ। ਜਦੋਂ ਇਸ ਬੁਨਿਆਦੀ ਮਿਆਰ ‘ਤੇ ਵੀ ਸ਼ੱਕ ਹੋਵੇ, ਤਾਂ ਪਿੱਛੇ ਹਟਣਾ ਕਮਜ਼ੋਰੀ ਨਹੀਂ, ਸਗੋਂ ਜ਼ਮੀਰ ਦੀ ਆਵਾਜ਼ ਹੈ।” ਹਰਜੋਤ ਸਿੰਘ ਬੈਂਸ ਨੇ ਅਰਵਿੰਦ ਕੇਜਰੀਵਾਲ ਦੇ ਇਸ ਸਟੈਂਡ ਨੂੰ ਸਲਾਮ ਵੀ ਕੀਤਾ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈਟੀਓ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕਰਦਿਆਂ ਕੇਜਰੀਵਾਲ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਸੱਚ ਤੇ ਨਿਆਂ ਦੀ ਲੜਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

‘ਆਪ’ ਪੰਜਾਬ ਦੇ ਆਗੂਆਂ ਨੇ ਸਮੂਹਿਕ ਤੌਰ ‘ਤੇ ਕਿਹਾ ਕਿ ਇਹ ਫੈਸਲਾ ਨਿਆਂਪਾਲਿਕਾ ਦੇ ਵਿਰੁੱਧ ਨਹੀਂ ਹੈ, ਸਗੋਂ ਇਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਦਾ ਸੱਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਆਪਣੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪਾਰਦਰਸ਼ਤਾ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਲਈ ਖੜ੍ਹੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...