May 1, 2026, 6:56 am
----------- Advertisement -----------
HomeNewsBreaking Newsਨਹੀਂ ਰਹੇ ਸਿੰਗਰ ਆਸ਼ਾ ਭੌਂਸਲੇ, ਦਿਲ ਦਾ ਦੌਰਾ ਪੈਣ ਨਾਲ ਮੌਤ

ਨਹੀਂ ਰਹੇ ਸਿੰਗਰ ਆਸ਼ਾ ਭੌਂਸਲੇ, ਦਿਲ ਦਾ ਦੌਰਾ ਪੈਣ ਨਾਲ ਮੌਤ

Published on

----------- Advertisement -----------

 ਭਾਰਤ ਦੀ ਪਿਆਰੀ ਗਾਇਕਾ ਆਸ਼ਾ ਭੌਂਸਲੇ ਦਾ ਐਤਵਾਰ ਨੂੰ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦੇਹਾਂਤ ਹੋ ਗਿਆ, ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉਹ 92 ਸਾਲ ਦੀ ਸੀ। ਡਾ. ਪ੍ਰਤੀਤ ਸਮਦਾਨੀ ਨੇ ਪੀ.ਟੀ.ਆਈ. ਨੂੰ ਦੱਸਿਆ, “ਕੁਝ ਮਿੰਟ ਪਹਿਲਾਂ ਮਲਟੀ ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।”
ਭੌਂਸਲੇ ਨੂੰ ਛਾਤੀ ਦੀ ਲਾਗ ਅਤੇ ਥਕਾਵਟ ਕਾਰਨ ਸ਼ਨੀਵਾਰ ਸ਼ਾਮ ਨੂੰ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਪੋਤੀ ਜ਼ਨਾਈ ਭੌਂਸਲੇ ਨੇ ਇਕ ਮੀਡੀਆ ਪੋਸਟ ਵਿਚ ਇਹ ਜਾਣਕਾਰੀ ਸਾਂਝੀ ਕੀਤੀ।

ਅੱਠ ਦਹਾਕਿਆਂ ਤੋਂ ਵੱਧ ਸਮੇਂ ਦੇ ਕਰੀਅਰ ਦੇ ਨਾਲ, ਲਤਾ ਮੰਗੇਸ਼ਕਰ ਦੀ ਛੋਟੀ ਭੈਣ ਆਸ਼ਾ ਭੌਂਸਲੇ ਆਪਣੀ ਬਹੁਪੱਖੀ ਪ੍ਰਤਿਭਾ ਲਈ ਜਾਣੀ ਜਾਂਦੀ ਸੀ। ਉਨ੍ਹਾਂ ਨੇ ਰੋਮਾਂਟਿਕ ਗੀਤਾਂ ਤੋਂ ਲੈ ਕੇ ਜੋਸ਼ੀਲੇ ਗੀਤਾਂ ਤੱਕ ਕਈ ਯਾਦਗਾਰੀ ਗੀਤ ਗਾਏ ਹਨ। ਉਸ ਦੇ ਸਭ ਤੋਂ ਪ੍ਰਸਿੱਧ ਗੀਤਾਂ ਵਿਚ ‘ਅਭੀ ਨਾ ਜਾਓ ਛੋਡ ਕਰ’, ‘ਇਨ ਆਂਖੋਂ ਕੀ ਮਸਤੀ’, ‘ਦਿਲ ਚੀਜ਼ ਕਿਯਾ ਹੈ’, ‘ਪੀਆ ਤੂ ਅਬ ਤੋ ਆਜਾ’, ਅਤੇ ‘ਜ਼ਰਾ ਸਾ ਝੂਮ ਲੂੰ ਮੈਂ’ ਸ਼ਾਮਲ ਹਨ।
ਭੌਸਲੇ ਨੇ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿਚ 12,000 ਤੋਂ ਵੱਧ ਗੀਤ ਰਿਕਾਰਡ ਕੀਤੇ ਹਨ। 2023 ਵਿਚ, ਉਸਨੇ ਆਪਣਾ 90ਵਾਂ ਜਨਮਦਿਨ ਮਨਾਉਣ ਲਈ ਦੁਬਈ ਵਿਚ ਇਕ ਵਿਸ਼ੇਸ਼ ਸੰਗੀਤ ਸਮਾਰੋਹ, ‘ASHA@90: ਲਾਈਵ ਇਨ ਕੰਸਰਟ’ ਵਿਚ ਪ੍ਰਦਰਸ਼ਨ ਕੀਤਾ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...