November 16, 2026, 4:24 pm
----------- Advertisement -----------
HomeNewsBreaking Newsਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ...

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 15 ਨਵੰਬਰ 2025:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।

ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦ੍ਰਿਤ ਯਤਨ ਦਾ ਹਿੱਸਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਸਮਾਂ-ਸੀਮਾ ਵਿੱਚ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...