September 8, 2026, 8:35 pm
----------- Advertisement -----------
HomeNewsBreaking Newsਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ।

ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...