July 23, 2026, 8:09 pm
----------- Advertisement -----------
HomeNewsBreaking NewsHSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

Published on

----------- Advertisement -----------

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ ਸਥਿਤ ‘ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ’ ਦਾ ਕਬਜ਼ਾ ਆਪਣੇ ਹੱਥਾਂ ਵਿੱਚ ਲੈਣ ਦਾ ਫੈਸਲਾ ਕੀਤਾ ਹੈ।

ਹਰਿਆਣਾ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਨੂੰ ਤਿੰਨ ਦਿਨਾਂ ਦੇ ਅੰਦਰ ਕਬਜ਼ਾ ਸੌਂਪਣ ਲਈ ਇੱਕ ਪੱਤਰ ਵੀ ਭੇਜਿਆ ਹੈ।

ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ, “ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰ ਗੁਰਦੁਆਰਿਆਂ ਅਤੇ ਸੰਸਥਾਵਾਂ ਵਾਂਗ, ਹਰਿਆਣਾ ਕਮੇਟੀ ਮੀਰੀ ਪੀਰੀ ਹਸਪਤਾਲ ਨੂੰ ਵੀ ਚਲਾਏਗੀ ਅਤੇ ਜਲਦੀ ਹੀ ਇਸ ਦਾ ਕਬਜ਼ਾ ਲਵੇਗੀ। ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ, ਸੰਸਥਾ ਦਾ ਕਬਜ਼ਾ ਲੈਣ ਦਾ ਮਤਾ ਕਾਰਜਕਾਰਨੀ ਦੇ ਸਾਰੇ 11 ਮੈਂਬਰਾਂ ਦੀ ਮੌਜੂਦਗੀ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਐੱਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਜਲਦ ਤੋਂ ਜਲਦ ਕਬਜ਼ਾ ਸੌਂਪਣ ਲਈ ਪੱਤਰ ਭੇਜਿਆ ਗਿਆ ਹੈ ਤਾਂ ਜੋ ਹਸਪਤਾਲ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਇਆ ਜਾ ਸਕੇ।”

Advertisement

ਉਨ੍ਹਾਂ ਕਿਹਾ, “ਜੇਕਰ ਐੱਸ ਜੀ ਪੀ ਸੀ ਤਿੰਨ ਦਿਨਾਂ ਦੇ ਅੰਦਰ ਕਬਜ਼ਾ ਸੌਂਪਣ ਵਿੱਚ ਅਸਫਲ ਰਹਿੰਦੀ ਹੈ, ਤਾਂ ਹਰਿਆਣਾ ਕਮੇਟੀ ਇਸ ਦਾ ਪ੍ਰਬੰਧਨ ਆਪਣੇ ਹੱਥਾਂ ਵਿੱਚ ਲੈ ਲਵੇਗੀ। ਬਕਾਇਆ ਤਨਖਾਹਾਂ ਦੇ ਕਾਰਨ, ਮੀਰੀ ਪੀਰੀ ਹਸਪਤਾਲ ਦਾ ਸਟਾਫ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਹੈ, ਜਿਸ ਨਾਲ ਮਰੀਜ਼ਾਂ ਅਤੇ ਸਟਾਫ ਮੈਂਬਰਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਅਗਲੇ ਫੈਸਲੇ ਲੈਣ ਲਈ 72 ਘੰਟਿਆਂ ਬਾਅਦ ਕਾਰਜਕਾਰਨੀ ਦੀ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ।”

ਕਰਮਚਾਰੀਆਂ ਦੀ ਰੁਕੀ ਹੋਈ ਤਨਖ਼ਾਹ ਬਾਰੇ ਝੀਂਡਾ ਨੇ ਕਿਹਾ, “ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਈ ਵਿੱਚ ਹਰਿਆਣਾ ਕਮੇਟੀ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ ਸੀ, ਪਰ ਅਜੇ ਤੱਕ ਇਸ ਦਾ ਕਬਜ਼ਾ ਨਹੀਂ ਲਿਆ ਜਾ ਸਕਿਆ ਹੈ। ਜਿੱਥੇ ਐੱਸ ਜੀ ਪੀ ਸੀ ਨੂੰ ਦੋ ਮਹੀਨਿਆਂ ਦੀ ਤਨਖ਼ਾਹ ਦੇਣੀ ਚਾਹੀਦੀ ਹੈ, ਉੱਥੇ ਹੀ ਹਰਿਆਣਾ ਕਮੇਟੀ ਇੱਕ ਮਹੀਨੇ ਦਾ ਬਕਾਇਆ ਅਦਾ ਕਰੇਗੀ। ਹਰਿਆਣਾ ਕਮੇਟੀ ਕਬਜ਼ਾ ਲੈਣ ਤੋਂ ਬਾਅਦ ਆਪਣਾ ਬਕਾਇਆ ਚੁਕਾਏਗੀ।”

ਸਟਾਫ ਦੀਆਂ ਤਨਖਾਹਾਂ ਨਾਲ ਜੁੜਿਆ ਮਾਮਲਾ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਕੋਲ ਵਿਚਾਰ ਅਧੀਨ ਹੈ।

ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਸਥਾ ਦੇ ਪ੍ਰਬੰਧਨ ਸਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਅਤੇ ਸਾਰੇ ਮੈਂਬਰਾਂ ਵੱਲੋਂ ਇਸ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਕਮੇਟੀ ਨੇ ਤਨਖਾਹਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਅਤੇ ਸਟਾਫ਼ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਣਮਿੱਥੇ ਸਮੇਂ ਦੀ ਹੜਤਾਲ ਖ਼ਤਮ ਕਰਨ ਅਤੇ ਆਪਣੀਆਂ ਡਿਊਟੀਆਂ ‘ਤੇ ਵਾਪਸ ਪਰਤਣ। ਕਰਮਚਾਰੀਆਂ ਦੀਆਂ ਤਨਖਾਹਾਂ ਦਾ ਭੁਗਤਾਨ ਜਲਦੀ ਹੀ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...