April 19, 2026, 11:08 am
----------- Advertisement -----------
HomeNewsBreaking News‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

Published on

----------- Advertisement -----------

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ‘ਆਪ’ ਦੇ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਹਾਰ ਗਏ ਹਨ। ਅਰਵਿੰਦ ਕੇਜਰੀਵਾਲ ਵੀ ਹਾਰ ਗਏ ਹਨ। ਨਾਲ ਹੀ ਆਪ ਲਈ ਰਾਹਤ ਭਰੀ ਖਬਰ ਇਹ ਹੈ ਕਿ ਸੀਐਮ ਆਤਿਸ਼ੀ ਕਾਲਕਾਜੀ ਸੀਟ ਨੂੰ ਬਚਾਉਂਦੇ ਹੋਏ ਜਿੱਤ ਗਏ ਹਨ। ਉਨ੍ਹਾਂ ਭਾਜਪਾ ਦੇ ਰਮੇਸ਼ ਬਿਧੂੜੀ ਨੂੰ ਨੇੜਲੇ ਮੁਕਾਬਲੇ ਵਿਚ ਮਾਤ ਦੇ ਦਿੱਤੀ। ਕੁਝ ਸੀਟਾਂ ਲਈ ਕਰੀਬੀ ਮੁਕਾਬਲਾ ਚੱਲ ਰਿਹਾ ਹੈ। ਕਦੇ ਭਾਜਪਾ ਤੇ ਕਦੇ ‘ਆਪ’ ਮੋਹਰੀ ਹੈ।ਰਾਜੌਰੀ ਗਾਰਡਨ ਸੀਟ ਤੋਂ ਜਿੱਤੇ ਭਾਜਪਾ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “- “ਵਾਹਿਗੁਰੂ ਦੇ ਆਸ਼ੀਰਵਾਦ ਤੇ ਲੋਕਾਂ ਦੇ ਸਮਰਥਨ ਨਾਲ ਮੈਂ 18,190 ਵੋਟਾਂ ਨਾਲ ਜਿੱਤਿਆ ਹਾਂ
ਇਹ ਜਿੱਤ PM ਮੋਦੀ ਤੇ ਅਮਿਤ ਸ਼ਾਹ ਨੂੰ ਸਮਰਪਿਤ ਹੈ ਜਿਨ੍ਹਾਂ ਦੀ ਅਗਵਾਈ ਨੇ ਦਿੱਲੀ ਤੇ ਦੇਸ਼ ਨੂੰ ਮਜ਼ਬੂਤ ​​ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਭਾਜਪਾ ਵਰਕਰਾਂ ਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ।”

ਉਤੇ ਹੀ ‘ਆਪ’ ਆਗੂ ਅਤੇ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਮਨੀਸ਼ ਸਿਸੋਦੀਆ ਨੇ ਕਿਹਾ, “ਜੰਗਪੁਰਾ ਦੇ ਲੋਕਾਂ ਨੇ ਬਹੁਤ ਪਿਆਰ ਦਿੱਤਾ ਪਰ ਅਸੀਂ ਕਰੀਬ 600 ਵੋਟਾਂ ਨਾਲ ਪਛੜ ਗਏ। ਅਸੀਂ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹਾਂ। ਉਮੀਦ ਕਰਦੇ ਹਾਂ ਕਿ ਉਹ ਜੰਗਪੁਰਾ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ...

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...