November 16, 2026, 9:43 pm
----------- Advertisement -----------
HomeNewsBreaking Newsਦਿੱਲੀ ਦੀ CM ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਦੀ ਤਸਵੀਰ ਆਈ...

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਦਿੱਲੀ ਵਿਚ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕੀਤਾ ਗਿਆ। ਇਸ ਨੂੰ CM ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਕਿਹਾ ਜਾ ਰਿਹਾ ਹੈ। CM ‘ਤੇ ਹਮਲਾ ਕਰਨ ਵਾਲੇ ਸ਼ਖਸ ਦੀ ਤਸਵੀਰ ਸਾਹਮਣੇ ਆਈ ਹੈ। ਮੁਲਜ਼ਮ ਨੂੰ ਪੁਲਿਸ ਵੱਲੋਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਹੁਣ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਦਾ ਨਾਂ ਰਾਜੇਸ਼ ਭਾਈ ਖਿਮਜੀ ਹੈ। ਮੁਲਜ਼ਮ ਰਾਜਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਪਰ ਉਸ ਵੱਲੋਂ ਇਹ ਹਮਲਾ ਕਿਉਂ ਕੀਤਾ ਗਿਆ ਇਸ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਮੁਲਜ਼ਮ ਜਨ ਸੁਣਵਾਈ ਵਿਚ ਆਇਆ ਸੀ। ਉਸ ਨੇ ਸੀਐੱਮ ਨੂੰ ਕੋਈ ਦਸਤਾਵੇਜ਼ ਦਿੱਤਾ। ਇਸ ਦੇ ਬਾਅਦ ਕੁਝ ਕਿਹਾ-ਸੁਣੀ ਹੋਈ। ਹਮਲਾਵਰ ਸੀਐੱਮ ਰੇਖਾ ਗੁਪਤਾ ਨਾਲ ਹੱਥੋਂ ਪਾਈ ਵੀ ਹੋਇਆ। ਉਸ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਫਿਰ ਚੀਕਣ ਲੱਗਾ ਤੇ ਥੱਪੜ ਮਾਰ ਦਿੱਤਾ।

ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ CM ਰੇਖਾ ਗੁਪਤਾ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ‘ਚ ਵਿਚਾਰਾਂ ਦਾ ਮਤਭੇਦ ਤੇ ਵਿਰੋਧ ਸਵੀਕਾਰਯੋਗ ਹੈ ਪਰ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੋ ਸਕਦੀ। ਮੈਨੂੰ ਵਿਸ਼ਵਾਸ ਹੈ ਕਿ ਦਿੱਲੀ ਪੁਲਿਸ ਮਾਮਲੇ ਦੀ ਢੁੱਕਵੀਂ ਕਾਰਵਾਈ ਕਰੇਗੀ ਉਮੀਦ ਹੈ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਸੁਰੱਖਿਅਤ ਤੇ ਸਿਹਤਮੰਦ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...