ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕਰਕੇ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਹ ਸਾਰੇ ਅੱਜ ਰਾਤ ਤੱਕ ਦੇਸ਼ ਪਹੁੰਚਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਦੇ ਦਸਤਾਵੇਜ਼ਾਂ ਵਿੱਚ ਗੜਬੜ ਜਾਂ ਹੋਰ ਤਕਨੀਕੀ ਕਾਰਨਾਂ ਕਰਕੇ ਇਹ ਕਾਰਵਾਈ ਹੋਈ ਹੈ। ਪੰਜਾਬ ਦੇ 11 ਨੌਜਵਾਨਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹਨ, ਜਦਕਿ ਬਾਕੀ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।
ਸੀਐਮ ਮਾਨ ਨੇ ਕਿਹਾ ਕਿ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ Indira Gandhi International Airport ‘ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਸਬੰਧੀ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਗਲਤ ਰਸਤੇ ਨਾ ਅਪਣਾਏ ਜਾਣ ਅਤੇ ਆਪਣੇ ਦੇਸ਼ ਵਿੱਚ ਹੀ ਰੋਜ਼ਗਾਰ ਦੇ ਮੌਕੇ ਲੱਭੇ ਜਾਣ, ਤਾਂ ਜੋ ਅਜਿਹੀਆਂ ਸਥਿਤੀਆਂ ਤੋਂ ਬਚਿਆ ਜਾ ਸਕੇ।










