ਯੂਕਰੇਨ ਅਤੇ ਰੂਸ ਵਿਚਾਲੇ ਜੰਗ 10ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖਾਰਕਿਵ ਦੇ ਪਿਸੋਚਿਨ ਤੋਂ 298 ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਚਲਾਏ ਜਾ ਰਹੇ ‘ਆਪ੍ਰੇਸ਼ਨ ਗੰਗਾ’ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ 11 ਉਡਾਣਾਂ ਆਉਣਗੀਆਂ। ਇਨ੍ਹਾਂ ਵਿੱਚੋਂ 2,200 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇਗਾ। ਇਨ੍ਹਾਂ ਵਿੱਚੋਂ 10 ਉਡਾਣਾਂ ਦਿੱਲੀ ਅਤੇ ਇੱਕ ਮੁੰਬਈ ਵਿੱਚ ਉਤਰਨਗੀਆਂ।

ਦਸ ਦਈਏ ਕਿ ਮੀਡੀਆ ਰਿਪੋਰਟਾਂ ਮੁਤਾਬਕ ਰੂਸ ਨੇ ਦੋ ਸ਼ਹਿਰਾਂ ਮਾਰੀਉਪੋਲ ਅਤੇ ਵੋਲਨੋਵਾਖਾ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਹੈ। ਯੂਕਰੇਨ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਯਾਨੀ ਜਦੋਂ ਤੱਕ ਇੱਥੇ ਫਸੇ ਲੋਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹਮਲੇ ਨਹੀਂ ਕੀਤੇ ਜਾਣਗੇ।












