August 16, 2026, 1:29 am
----------- Advertisement -----------
HomeNewsAutomobilesਜਨਵਰੀ 2024 ਤੋਂ ਮਾਰੂਤੀ, ਔਡੀ ਅਤੇ ਟਾਟਾ ਦੀਆਂ ਗੱਡੀਆਂ ਹੋਣਗੀਆਂ ਮਹਿੰਗੀਆਂ, ਜਾਣੋ...

ਜਨਵਰੀ 2024 ਤੋਂ ਮਾਰੂਤੀ, ਔਡੀ ਅਤੇ ਟਾਟਾ ਦੀਆਂ ਗੱਡੀਆਂ ਹੋਣਗੀਆਂ ਮਹਿੰਗੀਆਂ, ਜਾਣੋ ਜੇਬ ‘ਤੇ ਕਿੰਨਾ ਪਵੇਗਾ ਬੋਝ?

Published on

----------- Advertisement -----------

ਸਾਲ ਦੇ ਅੰਤ ਵਿੱਚ ਲਗਭਗ ਸਾਰੀਆਂ ਕਾਰ ਕੰਪਨੀਆਂ ਨਵੇਂ ਸਾਲ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰਦੀਆਂ ਹਨ। 27 ਨਵੰਬਰ ਨੂੰ ਮਾਰੂਤੀ ਸੁਜ਼ੂਕੀ ਤੋਂ ਬਾਅਦ ਟਾਟਾ ਮੋਟਰਜ਼ ਅਤੇ ਔਡੀ ਨੇ ਵੀ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ।
ਟਾਟਾ ਮੋਟਰਜ਼ ਦੇ ਬੁਲਾਰੇ ਨੇ ਕਿਹਾ, ‘ਅਸੀਂ 1 ਜਨਵਰੀ ਤੋਂ ਆਪਣੇ ਯਾਤਰੀ ਅਤੇ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ਵਧਾਉਣ ‘ਤੇ ਵਿਚਾਰ ਕਰ ਰਹੇ ਹਾਂ। ਹਾਲਾਂਕਿ, ‘ਕਿਹੜੇ ਵਾਹਨਾਂ ਦੀਆਂ ਕੀਮਤਾਂ ਕਿੰਨੀਆਂ ਵਧਣਗੀਆਂ ਇਸ ਦਾ ਐਲਾਨ ਅਗਲੇ ਕੁਝ ਹਫ਼ਤਿਆਂ ਵਿੱਚ ਕੀਤਾ ਜਾਵੇਗਾ।’ ਟਾਟਾ ਮੋਟਰਜ਼ ਦੇ ਪੋਰਟਫੋਲੀਓ ਵਿੱਚ ਹੈਚਬੈਕ ਕਾਰ Tiago ਤੋਂ ਲੈ ਕੇ ਸਪੋਰਟਸ ਯੂਟੀਲਿਟੀ ਵ੍ਹੀਕਲ (SUV) Safari ਸ਼ਾਮਲ ਹੈ। ਇਨ੍ਹਾਂ ਦੀ ਕੀਮਤ 5.6 ਲੱਖ ਤੋਂ 25.94 ਲੱਖ ਰੁਪਏ ਦੇ ਵਿਚਕਾਰ ਹੈ।
ਜਰਮਨੀ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਔਡੀ ਇੰਡੀਆ ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕਿਹਾ ਕਿ ਉਹ ਅਗਲੇ ਸਾਲ ਜਨਵਰੀ ਤੋਂ ਭਾਰਤ ‘ਚ ਆਪਣੇ ਵਾਹਨਾਂ ਦੀਆਂ ਕੀਮਤਾਂ ‘ਚ 2 ਫੀਸਦੀ ਦਾ ਵਾਧਾ ਕਰੇਗੀ। ਕੰਪਨੀ ਨੇ ਕੀਮਤਾਂ ‘ਚ ਵਾਧੇ ਦਾ ਕਾਰਨ ਇਨਪੁਟ ਅਤੇ ਸੰਚਾਲਨ ਲਾਗਤ ਵਧਣ ਨੂੰ ਦੱਸਿਆ ਹੈ। ਨਵੀਆਂ ਕੀਮਤਾਂ 1 ਜਨਵਰੀ 2024 ਤੋਂ ਸਾਰੇ ਮਾਡਲਾਂ ‘ਤੇ ਲਾਗੂ ਹੋਣਗੀਆਂ।
ਇਸ ਦੇ ਨਾਲ ਹੀ ਮਾਰੂਤੀ ਸੁਜ਼ੂਕੀ ਨੇ ਵੀ ਆਪਣੀ ਲਾਈਨ-ਅੱਪ ‘ਚ ਸ਼ਾਮਲ ਸਾਰੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੀਮਤਾਂ ‘ਚ ਵਾਧੇ ਲਈ ਨਿਰਮਾਣ ਲਾਗਤ ਦੇ ਨਾਲ-ਨਾਲ ਮਹਿੰਗਾਈ ਅਤੇ ਰੈਗੂਲੇਟਰੀ ਜ਼ਰੂਰਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵਧੀਆਂ ਕੀਮਤਾਂ 1 ਜਨਵਰੀ 2024 ਤੋਂ ਲਾਗੂ ਹੋਣਗੀਆਂ। ਮਾਰੂਤੀ ਸੁਜ਼ੂਕੀ ਨੇ ਕੀਮਤ ਵਾਧੇ ਦੇ ਪੈਮਾਨੇ ਦੀ ਪੁਸ਼ਟੀ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...