ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ ਵਿੱਚ ਅੱਗ ਲੱਗਣ ਦੀਆਂ ਵਧਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਕੇਂਦਰ ਸਰਕਾਰ ਸਖ਼ਤ ਹੋ ਗਈ ਹੈ। ਕੇਂਦਰ ਨੇ ਓਲਾ ਇਲੈਕਟ੍ਰਿਕ, ਓਕੀਨਾਵਾ ਅਤੇ ਪਿਓਰ ਈਵੀ ਸਮੇਤ ਕਈ ਵਾਹਨ ਨਿਰਮਾਤਾਵਾਂ ਨੂੰ ਕਾਰਨ ਦੱਸੋ ਨੋਟਿਸ ਭੇਜੇ ਹਨ, ਜਿਨ੍ਹਾਂ ‘ਚ ਇਲੈਕਟ੍ਰਿਕ ਵਾਹਨਾਂ ਨੂੰ ਅੱਗ ਲੱਗਣ ਦੀਆਂ ਵਧਦੀਆਂ ਚਿੰਤਾਵਾਂ ‘ਤੇ ਸਵਾਲ ਉਠਾਏ ਹਨ। ਕੇਂਦਰ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਖਰਾਬ ਇਲੈਕਟ੍ਰਿਕ ਵਾਹਨਾਂ ਨੂੰ ਵੇਚਣ ਲਈ ਉਨ੍ਹਾਂ ਦੇ ਖਿਲਾਫ ਸਜ਼ਾਯੋਗ ਕਾਰਵਾਈ ਕਿਉਂ ਨਾ ਕੀਤੀ ਜਾਵੇ।
ਸੂਤਰਾਂ ਮੁਤਾਬਕ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ ਜੁਲਾਈ ਦੇ ਅੰਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜਵਾਬ ਮਿਲਣ ਤੋਂ ਬਾਅਦ ਸਰਕਾਰ ਤੈਅ ਕਰੇਗੀ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਦੇ ਖਿਲਾਫ ਕਿਸ ਤਰ੍ਹਾਂ ਦੀ ਦੰਡਕਾਰੀ ਕਾਰਵਾਈ ਕੀਤੀ ਜਾਵੇ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵੀ ਘਟਨਾਵਾਂ ਬਾਰੇ ਈਵੀ ਨਿਰਮਾਤਾਵਾਂ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ।
----------- Advertisement -----------
ਕੇਂਦਰ ਨੇ Ola, Okinawa, Pure EV ਨੂੰ ਭੇਜਿਆ ਕਾਰਨ ਦੱਸੋ ਨੋਟਿਸ
Published on
----------- Advertisement -----------
----------- Advertisement -----------