September 19, 2026, 3:39 am
----------- Advertisement -----------
HomeNewsAutomobilesਚੀਨ 'ਚ ਬੋਇੰਗ-737 ਜਹਾਜ਼ ਹੋਇਆ ਕ੍ਰੈਸ਼, 133 ਯਾਤਰੀ ਸਵਾਰ ਸਨ ਸਵਾਰ

ਚੀਨ ‘ਚ ਬੋਇੰਗ-737 ਜਹਾਜ਼ ਹੋਇਆ ਕ੍ਰੈਸ਼, 133 ਯਾਤਰੀ ਸਵਾਰ ਸਨ ਸਵਾਰ

Published on

----------- Advertisement -----------

ਚੀਨ ਵਿੱਚ ਇਕ ਯਾਤਰੀ ਜਹਾਜ਼ ਦੇ ਕ੍ਰੈਸ਼ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਅਨੁਸਾਰ ਬੋਇੰਗ-737 ਯਾਤਰੀ ਜਹਾਜ਼ ਜਿਸ ਵਿੱਚ ਕਿ 133 ਯਾਤਰੀ ਸਵਾਰ ਸਨ, ਕਰੈਸ਼ ਹੋ ਗਿਆ ਹੈ। ਚਾਈਨਾ ਈਸਟਰਨ ਏਅਰਲਾਈਨਜ਼ ਦਾ ਜਹਾਜ਼ ਗੁਆਂਗਸੀ ਪ੍ਰਾਂਤ ਦੇ ਟੇਂਗ ਕਾਉਂਟੀ, ਵੁਜ਼ੋਉ ਵਿੱਚ ਹਾਦਸਾਗ੍ਰਸਤ ਹੋ ਗਿਆ। ਇਨ੍ਹਾਂ ਵਿੱਚ 123 ਯਾਤਰੀ ਅਤੇ 9 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਜਿਸ ਪਹਾੜੀ ‘ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਉਨ੍ਹਾਂ ‘ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਉੱਥੇ ਦੇ ਜੰਗਲ ‘ਚ ਅੱਗ ਲੱਗ ਗਈ ਸੀ। ਕਿਸੇ ਵੀ ਤਰ੍ਹਾਂ ਦੇ ਜਾਣੀ ਨੁਕਸਾਨ ਦਾ ਅਜੇ ਤਕ ਪਤਾ ਨਹੀਂ ਲਗ ਸਕਿਆ ਹੈ।


ਦਸ ਦਈਏ ਕਿ ਉਡਾਣ MU5735 ਗੁਆਂਗਜ਼ੂ ਤੋਂ ਕੁਨਮਿੰਗ ਲਈ ਉਡਾਣ ਭਰ ਰਹੀ ਸੀ ਅਤੇ ਦੁਪਹਿਰ 13.11 pm ਵਜੇ ਹਵਾਈ ਅੱਡੇ ਤੋਂ ਰਵਾਨਾ ਹੋਈ। ਫਲਾਈਟ ਨੇ ਸ਼ਾਮ 15.05 ਵਜੇ ਪੁਹੰਚਨਾ ਸੀ। ਹਾਲਾਂਕਿ, ਚਾਈਨਾ ਈਸਟਰਨ ਏਅਰਲਾਈਨਜ਼ ਦੁਆਰਾ ਸੰਚਾਲਿਤ ਜਹਾਜ਼ ਇੱਕ ਨਿਯਮਤ ਬੋਇੰਗ 737-89P ਹੈ ਅਤੇ ਮੈਕਸ ਪਰਿਵਾਰ ਨਾਲ ਇਸ ਦਾ ਕੋਈ ਸਬੰਧਤ ਨਹੀਂ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ FlightRadar24 ਦੇ ਅੰਕੜਿਆਂ ਮੁਤਾਬਕ ਜਹਾਜ਼ ਸਿਰਫ 6 ਸਾਲ ਪੁਰਾਣਾ ਸੀ। ਰਿਪੋਰਟਾਂ ਮੁਤਾਬਕ ਜਹਾਜ਼ ਦੋ ਮਿੰਟ ਤੋਂ ਵੀ ਘੱਟ ਸਮੇਂ ‘ਚ 30,000 ਫੁੱਟ ਦੀ ਉਚਾਈ ਤੋਂ ਡਿੱਗ ਗਿਆ। ਟੇਕ-ਆਫ ਦੇ 71 ਮਿੰਟ ਬਾਅਦ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਲੈਂਡਿੰਗ ਤੋਂ 43 ਮਿੰਟ ਪਹਿਲਾਂ ਜਹਾਜ਼ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ ਸੀ।


----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...