ਹਾਲ ਹੀ ‘ਚ ਭਾਰਤ ਸਰਕਾਰ ਨੇ ਚੀਨ ‘ਤੇ ਡਿਜੀਟਲ ਸਟਰਾਈਕ ਕਰਦੇ ਹੋਏ ਦੇਸ਼ ‘ਚ 54 ਸਮਾਰਟਫੋਨ ਐਪਸ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਸਾਰੇ ਐਪ ਭਾਰਤ ਦੀ ਸੁਰੱਖਿਆ ਲਈ ਖ਼ਤਰਾ ਦੱਸੇ ਜਾ ਰਹੇ ਸਨ। ਚੀਨੀ ਐਪਾਂ ‘ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਭਾਰਤ ਦੇ ਇਸ ਫੈਸਲੇ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਚੀਨ ਨੇ ਪ੍ਰਤੀਕਿਰਿਆ ਦਿੱਤੀ ਹੈ।
ਚੀਨੀ ਵਣਜ ਮੰਤਰਾਲੇ ਦੇ ਬੁਲਾਰੇ ਗਾਓ ਫੇਂਗ ਨੇ ਭਾਰਤ ਦੇ ਇਸ ਕਦਮ ‘ਤੇ ਕਿਹਾ, ‘ਭਾਰਤੀ ਅਧਿਕਾਰੀਆਂ ਨੇ ਹਾਲ ਹੀ ਵਿਚ ਚੀਨੀ ਕੰਪਨੀਆਂ ਅਤੇ ਉਨ੍ਹਾਂ ਦੇ ਉਤਪਾਦਾਂ ‘ਤੇ ਪਾਬੰਦੀ ਲਗਾਉਣ ਲਈ ਕਈ ਉਪਾਅ ਕੀਤੇ ਹਨ, ਜਿਸ ਕਾਰਨ ਚੀਨੀ ਕੰਪਨੀਆਂ ਦੇ ਜਾਇਜ਼ ਅਧਿਕਾਰਾਂ ਅਤੇ ਹਿੱਤਾਂ ਨੂੰ ਬਹੁਤ ਨੁਕਸਾਨ ਪਹੁੰਚਿਆ ਹੈ। ਇਹ ਦੇਖਿਆ ਗਿਆ ਹੈ ਕਿ ਚੀਨੀ ਕੰਪਨੀਆਂ ਸਮੇਤ ਵਿਦੇਸ਼ੀ ਨਿਵੇਸ਼ਕ ਵੀ ਭਾਰਤ ਵਿੱਚ ਨਿਵੇਸ਼ ਦੇ ਮਾਹੌਲ ਨੂੰ ਲੈ ਕੇ ਕਾਫੀ ਚਿੰਤਤ ਹਨ।
ਵਣਜ ਮੰਤਰਾਲੇ ਦੇ ਬੁਲਾਰੇ ਨੇ ਆਪਣੇ ਬਿਆਨ ‘ਚ ਕਿਹਾ ਕਿ ਚੀਨ ਅਤੇ ਭਾਰਤ ਨਾ ਸਿਰਫ ਗੁਆਂਢੀ ਦੇਸ਼ ਹਨ ਸਗੋਂ ਮਹੱਤਵਪੂਰਨ ਆਰਥਿਕ ਅਤੇ ਵਪਾਰਕ ਭਾਈਵਾਲ ਵੀ ਹਨ। ਤੁਹਾਨੂੰ ਦੱਸ ਦੇਈਏ ਕਿ 2021 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਵਪਾਰ 125.7 ਅਰਬ ਡਾਲਰ ਦੇ ਨੇੜੇ ਪਹੁੰਚ ਜਾਵੇਗਾ। ਦਸ ਦਈਏ ਕਿ ਹੁਣ ਤਕ ਭਾਰਤ ਸਰਕਾਰ ਦੁਆਰਾ ਚੀਨ ਦੀਆਂ 300 ਤੋਂ ਵੱਧ ਐਪਸ ‘ਤੇ ਪਾਬੰਦੀ ਲਗਾਈ ਗਈ ਹੈ।
----------- Advertisement -----------
ਭਾਰਤ ਵੱਲੋਂ ਚੀਨੀ ਐਪਸ ਬੈਨ ਕਰਨ ‘ਤੇ ਚੀਨ ਨੇ ਦਿੱਤਾ ਵੱਡਾ ਬਿਆਨ,ਕਿਹਾ- ਸਾਡੀਆਂ ਕੰਪਨੀਆਂ ਨੂੰ ਹੋਇਆ ਭਾਰੀ ਨੁਕਸਾਨ
Published on
----------- Advertisement -----------
----------- Advertisement -----------