ਦੇਸ਼ ‘ਚ ਮਹਿੰਗਾਈ ਦਿਨੋ ਦਿਨ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਬਾਅਦ ਸੀ.ਐੱਨ.ਜੀ. ਦੀ ਕੀਮਤ ਵਿਚ ਵੀ ਵਾਧਾ ਕੀਤਾ ਗਿਆ ਹੈ। ਅੱਜ ਤੋਂ ਦਿੱਲੀ ਵਿਚ ਸੀ.ਐੱਨ.ਜੀ. ਦੀ ਕੀਮਤ 2.5 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਦਿੱਤੀ ਗਈ ਹੈ ਇਸ ਦੇ ਨਾਲ ਹੀ ਦਿੱਲੀ ਵਿਚ ਸੀ.ਐੱਨ.ਜੀ. ਦੀ ਕੀਮਤ 66.61 ਰੁਪਏ ਪ੍ਰਤੀ ਕਿੱਲੋਗ੍ਰਾਮ ਕਰ ਦਿੱਤੀ ਹੈ। ਦਿੱਲੀ ਤੋਂ ਇਲਾਵਾ ਗਾਜ਼ੀਆਬਾਦ, ਨੋਇਡਾ ਅਤੇ ਗ੍ਰੇਟਰ ਨੋਇਡਾ ਲਈ ਸੀ.ਐਨ.ਜੀ. ਦੀ ਕੀਮਤ 69.18 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ ਵਿਚ ਇਸਦੀ ਕੀਮਤ 74.94 ਰੁਪਏ ਪ੍ਰਤੀ ਕਿੱਲੋਗ੍ਰਾਮ ਹੋਵੇਗੀ।
ਦੱਸ ਦਈਏ ਕਿ ਬੁਧਵਾਰ ਨੂੰ ਦੇਸ਼ ‘ਚ ਅੱਜ 16ਵੇਂ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 14ਵੀਂ ਵਾਰ ਵਾਧਾ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 96.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਿਛਲੇ 15 ਦਿਨਾਂ ‘ਚ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 9.96 ਰੁਪਏ ਦਾ ਵਾਧਾ ਹੋਇਆ ਹੈ।
----------- Advertisement -----------
ਲੋਕਾਂ ‘ਤੇ ਪਈ ਮਹਿੰਗਾਈ ਦੀ ਮਾਰ, ਸੀ.ਐਨ.ਜੀ ਦੀ ਕੀਮਤ ਵਿੱਚ ਹੋਇਆ ਵਾਧਾ
Published on
----------- Advertisement -----------
----------- Advertisement -----------











