September 24, 2026, 8:31 am
----------- Advertisement -----------
HomeNewsAutomobilesਟੋਲ ਪਲਾਜ਼ਿਆਂ ਤੋਂ ਫਾਸਟੈਗ ਸਿਸਟਮ ਹੋਵੇਗਾ ਖ਼ਤਮ, ਜੀਪੀਐਸ ਟਰੈਕਿੰਗ ਰਾਹੀਂ ਹੋਵੇਗੀ ਵਸੂਲੀ

ਟੋਲ ਪਲਾਜ਼ਿਆਂ ਤੋਂ ਫਾਸਟੈਗ ਸਿਸਟਮ ਹੋਵੇਗਾ ਖ਼ਤਮ, ਜੀਪੀਐਸ ਟਰੈਕਿੰਗ ਰਾਹੀਂ ਹੋਵੇਗੀ ਵਸੂਲੀ

Published on

----------- Advertisement -----------

ਦੇਸ਼ ‘ਚ ਇਕ ਵਾਰ ਫਿਰ ਟੋਲ ਕਲੈਕਸ਼ਨ ਪ੍ਰਣਾਲੀ ‘ਚ ਬਦਲਾਅ ਹੋਣ ਜਾ ਰਿਹਾ ਹੈ। ਦੇਸ਼ ਭਰ ਦੇ ਟੋਲ ਪਲਾਜ਼ਿਆਂ ਤੋਂ ਫਾਸਟੈਗ ਸਿਸਟਮ ਨੂੰ ਹਟਾ ਦਿੱਤਾ ਜਾਵੇਗਾ ਅਤੇ ਇਸ ਦੀ ਥਾਂ ‘ਤੇ ਜੀਪੀਐਸ ਟਰੈਕਿੰਗ ਰਾਹੀਂ ਟੋਲ ਇਕੱਠਾ ਕਰਨ ਦੀ ਨਵੀਂ ਪ੍ਰਣਾਲੀ ਲਿਆਂਦੀ ਜਾ ਰਹੀ ਹੈ। ਯੂਰਪ ਦੇ ਕਈ ਦੇਸ਼ਾਂ ਵਿੱਚ ਇਹ ਪ੍ਰਣਾਲੀ ਸਫਲ ਰਹੀ ਹੈ। ਹੁਣ ਇਸ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਸਿਸਟਮ ਨੂੰ ‘ਸੈਟੇਲਾਈਟ ਨੇਵੀਗੇਸ਼ਨ ਟੋਲਿੰਗ ਸਿਸਟਮ’ ਕਿਹਾ ਜਾਂਦਾ ਹੈ। ਇਸ ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਭਰ ‘ਚੋਂ ਟੋਲ ਪਲਾਜ਼ਾ ਹਟਾ ਦਿੱਤੇ ਜਾਣਗੇ।
ਦੱਸ ਦਈਏ ਕਿ ਕੇਂਦਰ ਸਰਕਾਰ ਰੂਸ ਅਤੇ ਦੱਖਣੀ ਕੋਰੀਆ ਦੇ ਕੁਝ ਮਾਹਿਰਾਂ ਦੀ ਮਦਦ ਨਾਲ ਅਧਿਐਨ ਰਿਪੋਰਟ ਤਿਆਰ ਕਰ ਰਹੀ ਹੈ। ਕੇਂਦਰੀ ਟਰਾਂਸਪੋਰਟ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ ਤੋਂ ਪਹਿਲਾਂ ਟਰਾਂਸਪੋਰਟ ਨੀਤੀ ਨੂੰ ਵੀ ਬਦਲਣਾ ਜ਼ਰੂਰੀ ਹੈ। ਮਾਹਿਰਾਂ ਦੀਆਂ ਟੀਮਾਂ ਨੀਤੀਗਤ ਤਬਦੀਲੀਆਂ ਲਈ ਪ੍ਰਸਤਾਵ ਪੁਆਇੰਟ ਤਿਆਰ ਕਰ ਰਹੀਆਂ ਹਨ। ਅਗਲੇ ਕੁਝ ਹਫ਼ਤਿਆਂ ਵਿੱਚ ਰਿਪੋਰਟ ਤਿਆਰ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਟਰਾਇਲ ਵਿੱਚ ਦੇਸ਼ ਭਰ ਦੇ 1.37 ਲੱਖ ਵਾਹਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮਹਾਰਾਸ਼ਟਰ ਵਿੱਚ 38,680, ਦਿੱਲੀ ਵਿੱਚ 29,705, ਉੱਤਰਾਖੰਡ ਵਿੱਚ 14,401, ਛੱਤੀਸਗੜ੍ਹ ਵਿੱਚ 13,592, ਹਿਮਾਚਲ ਪ੍ਰਦੇਸ਼ ਵਿੱਚ 10,824 ਅਤੇ ਗੋਆ ਵਿੱਚ 9,112 ਵਾਹਨਾਂ ਨੂੰ ਟਰਾਇਲ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਮਨੀਪੁਰ, ਸਿੱਕਮ ਅਤੇ ਲੱਦਾਖ ਵਿੱਚ ਇਹ ਟਰਾਇਲ ਸਿਰਫ਼ ਇੱਕ-ਇੱਕ ਵਾਹਨ ‘ਤੇ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...