September 25, 2026, 6:24 am
----------- Advertisement -----------
HomeNewsAutomobilesਜਹਾਜ਼ ਉਡਾਉਂਦੇ ਪਾਇਲਟ ਹੋਇਆ ਬੇਹੋਸ਼, ਅਣਜਾਣ ਯਾਤਰੀ ਨੇ 70 ਮੀਲ ਦੂਰ ਇੰਝ...

ਜਹਾਜ਼ ਉਡਾਉਂਦੇ ਪਾਇਲਟ ਹੋਇਆ ਬੇਹੋਸ਼, ਅਣਜਾਣ ਯਾਤਰੀ ਨੇ 70 ਮੀਲ ਦੂਰ ਇੰਝ ਕਰਵਾਈ ਸੁਰੱਖਿਅਤ ਲੈਂਡਿੰਗ

Published on

----------- Advertisement -----------

ਫਲੋਰੀਡਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਅਸਮਾਨ ‘ਚ ਉੱਡ ਰਹੇ ਜਹਾਜ਼ ਦੇ ਪਾਇਲਟ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਜਿਸ ਤੋਂ ਬਾਅਦ ਇਕ ਯਾਤਰੀ ਨੇ ਜਹਾਜ਼ ਨੂੰ 70 ਮੀਲ ਤੱਕ ਉਡਾਇਆ। ਹੈਰਾਨੀ ਦੀ ਗੱਲ ਤਾ ਇਹ ਹੈ ਕਿ ਉਸ ਨੂੰ ਇਹ ਬਿਲਕੁਲ ਨਹੀਂ ਪਤਾ ਸੀ ਕਿ ਜਹਾਜ਼ ਕਿਵੇਂ ਉੱਡਣਾ ਹੈ। ਇੰਨਾ ਹੀ ਨਹੀਂ ਏਅਰ ਟ੍ਰੈਫਿਕ ਕੰਟਰੋਲਰ (ਏ.ਟੀ.ਸੀ.) ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਇਸ ਯਾਤਰੀ ਨੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਇਆ। ਇਸ ਯਾਤਰੀ ਦੀ ਪਛਾਣ ਗੁਪਤ ਰੱਖੀ ਗਈ ਹੈ।

ਇਹ ਘਟਨਾ ਮੰਗਲਵਾਰ ਦੀ ਦੱਸੀ ਜਾ ਰਹੀ ਹੈ। ਜਦੋਂ 14 ਸੀਟਾਂ ਵਾਲਾ ਸੇਸਨਾ ਕੈਰਾਵਨ ਜਹਾਜ਼ ਫਲੋਰੀਡਾ ਦੇ ਪਾਮ ਬੀਚ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲਗਭਗ 70 ਮੀਲ ਉੱਤਰ ਵੱਲ ਸੀ, ਤਾਂ ਪਾਇਲਟ ਅਚਾਨਕ ਬੀਮਾਰ ਹੋ ਗਿਆ ਅਤੇ ਬੇਹੋਸ਼ ਹੋ ਗਿਆ। ਜਹਾਜ਼ ਵਿਚ ਸਵਾਰ ਇਕ ਯਾਤਰੀ ਨੇ ਏਅਰ ਟ੍ਰੈਫਿਕ ਕੰਟਰੋਲਰ ਨੂੰ ਸੂਚਨਾ ਦਿੱਤੀ।
ਏਟੀਸੀ ਨੇ ਉਸ ਨੂੰ ਜਹਾਜ਼ ਦੇ ਸਟੀਅਰਿੰਗ ਨੂੰ ਸੰਭਾਲਣ ਲਈ ਕਿਹਾ ਅਤੇ ਇੱਕ ਮਾਹਰ ਨੂੰ ਇਸ ਦੇ ਫਲਾਈਟ ਇੰਸਟ੍ਰਕਟਰ ਵਜੋਂ ਨਿਯੁਕਤ ਕੀਤਾ। ਫਲਾਈਟ ਇੰਸਟ੍ਰਕਟਰ ਨੇ ਮੁਸਾਫਰ ਨੂੰ ਜਹਾਜ਼ ਦਾ ਸੰਤੁਲਨ ਬਣਾਈ ਰੱਖਣ ਲਈ ਜ਼ੁਬਾਨੀ ਤੌਰ ‘ਤੇ ਸੂਚਿਤ ਕੀਤਾ ਅਤੇ ਉਸ ਨੂੰ ਸਮੁੰਦਰੀ ਕਿਨਾਰੇ ਦਾ ਪਿੱਛਾ ਕਰਦੇ ਰਹਿਣ ਲਈ ਕਿਹਾ। ਇਸ ਤੋਂ ਬਾਅਦ ਉਸ ਨੂੰ ਲੈਂਡਿੰਗ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ।
ਅਮਰੀਕੀ ਹਵਾਬਾਜ਼ੀ ਮਾਹਿਰ ਜੌਹਨ ਨੈਂਸ ਨੇ ਦੱਸਿਆ ਕਿ ‘ਮੈਂ ਆਪਣੀ ਜਾਣਕਾਰੀ ਵਿੱਚ ਪਹਿਲੀ ਵਾਰ ਸੁਣਿਆ ਹੈ ਕਿ ਇੱਕ ਵਿਅਕਤੀ ਜਿਸ ਨੂੰ ਉਡਾਣ ਭਰਨ ਦਾ ਕੋਈ ਤਜਰਬਾ ਨਹੀਂ ਹੈ, ਨੇ ਇੱਕ ਜਹਾਜ਼ (ਸੇਸਨਾ ਕਾਰਵੇਨ) ਲੈਂਡ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...