ਏਅਰਲਾਈਨ ਕੰਪਨੀ ਸਪਾਈਸਜੈੱਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਜੈ ਸਿੰਘ ‘ਤੇ ਇਕ ਕਾਰੋਬਾਰੀ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਏਅਰਲਾਈਨ ਕੰਪਨੀ ਦੀ ਤਰਫੋਂ ਇਸ ਮਾਮਲੇ ਨੂੰ ਫਰਜ਼ੀ ਦੱਸਿਆ ਗਿਆ ਹੈ।
ਕਾਰੋਬਾਰੀ ਅਮਿਤ ਅਰੋੜਾ ਨੇ ਕੰਪਨੀ ਦੇ ਸ਼ੇਅਰ ਅਲਾਟ ਕਰਨ ਦੇ ਨਾਂ ‘ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਅਜੈ ਸਿੰਘ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਸ਼ਿਕਾਇਤਕਰਤਾ ਅਮਿਤ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਸਿੰਘ ਨੇ ਇਸੇ ਤਰ੍ਹਾਂ ਹੋਰਨਾਂ ਨਾਲ ਵੀ ਠੱਗੀ ਮਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰੋਬਾਰੀ ਦੀ ਸ਼ਿਕਾਇਤ ਤੋਂ ਬਾਅਦ ਗੁਰੂਗ੍ਰਾਮ ਪੁਲਸ ਨੇ ਸਪਾਈਸ ਜੈੱਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਜੇ ਸਿੰਘ ਖਿਲਾਫ ਸੁਸ਼ਾਂਤ ਲੋਕ ਪੁਲਸ ਸਟੇਸ਼ਨ ‘ਚ ਭਾਰਤੀ ਦੰਡਾਵਲੀ ਦੀ ਧਾਰਾ 406, 409, 415, 417 ਅਤੇ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਹਾਲਾਂਕਿ, ਸਪਾਈਸਜੈੱਟ ਨੇ ਚੇਅਰਮੈਨ ਅਜੈ ਸਿੰਘ ਖਿਲਾਫ ਇਸ ਸ਼ਿਕਾਇਤ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਹੈ। ਕੰਪਨੀ ਮੁਤਾਬਕ ਸ਼ਿਕਾਇਤਕਰਤਾ ਦੇ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਜਾਵੇਗਾ।
----------- Advertisement -----------
ਸਪਾਈਸ ਜੈੱਟ ਦੇ ਮੈਨੇਜਿੰਗ ਡਾਇਰੈਕਟਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ
Published on
----------- Advertisement -----------
----------- Advertisement -----------












