September 20, 2026, 12:38 am
----------- Advertisement -----------
HomeNewsAutomobiles5 ਅਪ੍ਰੈਲ ਤੋਂ ਹੀਰੋ ਦੇ ਸਕੂਟਰ ਅਤੇ ਮੋਟਰਸਾਈਕਲ ਹੋਣਗੇ ਮਹਿੰਗੇ

5 ਅਪ੍ਰੈਲ ਤੋਂ ਹੀਰੋ ਦੇ ਸਕੂਟਰ ਅਤੇ ਮੋਟਰਸਾਈਕਲ ਹੋਣਗੇ ਮਹਿੰਗੇ

Published on

----------- Advertisement -----------

ਹੀਰੋ ਮੋਟੋਕਾਰਪ ਨੇ ਇੱਕ ਵੱਡਾ ਐਲਾਨ ਕੀਤਾ ਹੈ ਕੇ ਕੰਪਨੀ 5 ਅਪ੍ਰੈਲ 2022 ਤੋਂ ਆਪਣੇ ਵਾਹਨਾਂ ਦੀ ਵਿਸ਼ਾਲ ਸ਼੍ਰੇਣੀ ਦੀਆਂ ਕੀਮਤਾਂ ਨੂੰ ਅਪਡੇਟ ਕਰਨ ਜਾ ਰਹੀ ਹੈ। ਭਾਰਤ ਦੀ ਸਭ ਤੋਂ ਵੱਡੀ ਦੋਪਹੀਆ ਵਾਹਨ ਕੰਪਨੀ ਹੀਰੋ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦੇਣ ਜਾ ਰਹੀ ਹੈ। ਹੀਰੋ ਮੋਟੋਕਾਰਪ 5 ਅਪ੍ਰੈਲ 2022 ਤੋਂ ਆਪਣੇ ਦੋ ਪਹੀਆ ਵਾਹਨਾਂ ਨੂੰ ਮਹਿੰਗੇ ਕਰਨ ਜਾ ਰਹੀ ਹੈ। ਕੰਪਨੀ ਆਪਣੀ ਲਾਈਨਅਪ ਨੂੰ 2000 ਰੁਪਏ ਤੱਕ ਵਧਾਏਗੀ। ਦੱਸ ਦੇਈਏ ਕਿ ਇਸ ਸਾਲ ਜਨਵਰੀ ਦੇ ਮਹੀਨੇ ਵਿੱਚ ਕੰਪਨੀ ਨੇ ਆਪਣੇ ਦੋ ਪਹੀਆ ਵਾਹਨਾਂ ਦੀਆਂ ਕੀਮਤਾਂ ਵਿੱਚ 2000 ਰੁਪਏ ਤੱਕ ਵਾਧਾ ਕੀਤਾ ਸੀ। ਵਧੀਆਂ ਕੀਮਤਾਂ ਦੇ ਪਿੱਛੇ ਕੰਪਨੀ ਦਾ ਕਹਿਣਾ ਹੈ ਕਿ ਕੱਚੇ ਮਾਲ ਦੀਆਂ ਕੀਮਤਾਂ ‘ਚ ਮਹਿੰਗਾਈ ਕਾਰਨ ਵਾਹਨਾਂ ਦੇ ਨਿਰਮਾਣ ਦੀ ਲਾਗਤ ਵਧ ਗਈ ਹੈ, ਜਿਸ ਕਾਰਨ ਵਾਹਨਾਂ ਦੀਆਂ ਕੀਮਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਦੋ ਪਹੀਆ ਵਾਹਨਾਂ ਦੀ ਪ੍ਰਮੁੱਖ ਕੰਪਨੀ ਹੀਰੋ ਨੇ ਕਿਹਾ ਕਿ ਉਹ 5 ਅਪ੍ਰੈਲ ਤੋਂ ਆਪਣੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀਆਂ ਕੀਮਤਾਂ ਵਿੱਚ 2,000 ਰੁਪਏ ਤੱਕ ਦਾ ਵਾਧਾ ਕਰੇਗੀ। ਵਸਤੂਆਂ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਅੰਸ਼ਕ ਤੌਰ ‘ਤੇ ਦੂਰ ਕਰਨ ਲਈ ਕੀਮਤਾਂ ਵਿੱਚ ਸੋਧ ਦੀ ਲੋੜ ਹੈ।

ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਮੌਜੂਦਾ ਕੀਮਤ ‘ਤੇ ਹੀਰੋ ਦਾ ਸਕੂਟਰ ਜਾਂ ਮੋਟਰਸਾਈਕਲ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਨੂੰ 4 ਅਪ੍ਰੈਲ 2022 ਤੱਕ ਖਰੀਦਣਾ ਹੋਵੇਗਾ। ਜੇਕਰ ਤੁਸੀਂ 5 ਅਪ੍ਰੈਲ ਤੋਂ ਪਹਿਲਾਂ ਹੀਰੋ ਮੋਟੋਕਾਰਪ ਦਾ ਕੋਈ ਦੋ ਪਹੀਆ ਵਾਹਨ ਬੁੱਕ ਕੀਤਾ ਹੈ, ਤਾਂ ਤੁਹਾਨੂੰ ਵਧੀਆਂ ਕੀਮਤਾਂ ਦਾ ਭੁਗਤਾਨ ਨਹੀਂ ਕਰਨਾ ਪਵੇਗਾ। Hero HF 100 ਭਾਰਤੀ ਬਾਜ਼ਾਰ ‘ਚ ਕੰਪਨੀ ਦੀ ਸਭ ਤੋਂ ਸਸਤੀ ਬਾਈਕ ਹੈ। ਇਸ ਦੇ ਨਾਲ ਹੀ, Hero HF Deluxe ਅਤੇ Hero Splendor ਸਭ ਤੋਂ ਵੱਧ ਵਿਕਣ ਵਾਲੇ ਮੋਟਰਸਾਈਕਲਾਂ ਦੀ ਸੂਚੀ ਵਿੱਚ ਤੀਜੇ ਨੰਬਰ ‘ਤੇ ਆਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...