September 10, 2026, 10:45 pm
----------- Advertisement -----------
HomeNewsAutomobilesਗ੍ਰਹਿ ਮੰਤਰਾਲੇ ਨੇ ਜੈੱਟ ਏਅਰਵੇਜ਼ 2.0 ਨੂੰ ਦਿੱਤੀ ਸੁਰੱਖਿਆ ਮਨਜ਼ੂਰੀ,ਅਗਲੇ ਮਹੀਨੇ ਹੋ...

ਗ੍ਰਹਿ ਮੰਤਰਾਲੇ ਨੇ ਜੈੱਟ ਏਅਰਵੇਜ਼ 2.0 ਨੂੰ ਦਿੱਤੀ ਸੁਰੱਖਿਆ ਮਨਜ਼ੂਰੀ,ਅਗਲੇ ਮਹੀਨੇ ਹੋ ਸਕਣਗੀਆਂ ਸੇਵਾਵਾਂ ਸ਼ੁਰੂ

Published on

----------- Advertisement -----------

ਜੈੱਟ ਏਅਰਵੇਜ਼ ਦੇ ਜਹਾਜ਼ ਇੱਕ ਵਾਰ ਫਿਰ ਉਡਾਣ ਭਰਨ ਲਈ ਤਿਆਰ ਹਨ। ਏਅਰਲਾਈਨ ਅਗਲੇ ਮਹੀਨੇ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰੇਗੀ। ਗ੍ਰਹਿ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਏਅਰਲਾਈਨ ਨੂੰ ਪਿਛਲੇ ਹਫ਼ਤੇ ਸੁਰੱਖਿਆ ਪ੍ਰਵਾਨਗੀ ਦਿੱਤੀ ਗਈ ਹੈ, ਇਸ ਲਈ ਹੁਣ ਕੰਪਨੀ ਦੁਬਾਰਾ ਸੇਵਾਵਾਂ ਸ਼ੁਰੂ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ 2019 ਵਿੱਚ, ਕੰਪਨੀ ਦੇ ਦੀਵਾਲੀਆ ਹੋਣ ਕਾਰਨ ਸੇਵਾਵਾਂ ਬੰਦ ਹੋ ਗਈਆਂ ਸਨ। ਅਧਿਕਾਰਤ ਦਸਤਾਵੇਜ਼ਾਂ ਦੇ ਅਨੁਸਾਰ, ਜੈੱਟ ਏਅਰਵੇਜ਼ ਦਾ ਮੌਜੂਦਾ ਪ੍ਰਮੋਟਰ ਜਾਲਾਨ-ਕੋਲਰੌਕ ਕੰਸੋਰਟੀਅਮ ਹੈ। ਪਹਿਲਾਂ ਇਸ ਦੇ ਮਾਲਕ ਨਰੇਸ਼ ਗੋਇਲ ਸਨ। ਮੁਰਾਰੀ ਲਾਲ ਜਾਲਾਨ ਅਤੇ CalRock ਕੰਸੋਰਟੀਅਮ ਨੇ ਜੂਨ 2021 ਵਿੱਚ ਜੈੱਟ ਏਅਰਵੇਜ਼ ਦੀ ਬੋਲੀ ਜਿੱਤੀ ਸੀ। ਹੁਣ ਗ੍ਰਹਿ ਮੰਤਰਾਲੇ ਨੇ ਜੈੱਟ ਏਅਰਵੇਜ਼ ਨੂੰ ਸੁਰੱਖਿਆ ਮਨਜ਼ੂਰੀ ਦੇ ਦਿੱਤੀ ਹੈ। ਸੁਰੱਖਿਆ ਕਲੀਅਰੈਂਸ ਮਿਲਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਅਗਲੇ ਮਹੀਨੇ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗੀ। ਜੈੱਟ ਏਅਰਵੇਜ਼ ਦੇ ਜਹਾਜ਼ ਨੇ ਆਪਣੀ ਆਖਰੀ ਉਡਾਣ 2019 ‘ਚ ਭਰੀ ਸੀ। ਕੰਪਨੀ ਦੇ ਸੀਈਓ ਨੇ ਉਸ ਸਮੇਂ ਇਸ ਨੂੰ ‘ਭਾਵਨਾਤਮਕ ਪਲ’ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...