September 10, 2026, 11:43 pm
----------- Advertisement -----------
HomeNewsAutomobilesਮਾਰੂਤੀ ਨੇ ਵਾਪਸ ਮੰਗਵਾਈਆਂ 9,925 ਕਾਰਾਂ, ਪਿਛਲੇ ਬ੍ਰੇਕ ਅਸੈਂਬਲੀ ਪਿੰਨ ਵਿੱਚ ਨੁਕਸ

ਮਾਰੂਤੀ ਨੇ ਵਾਪਸ ਮੰਗਵਾਈਆਂ 9,925 ਕਾਰਾਂ, ਪਿਛਲੇ ਬ੍ਰੇਕ ਅਸੈਂਬਲੀ ਪਿੰਨ ਵਿੱਚ ਨੁਕਸ

Published on

----------- Advertisement -----------

ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਆਪਣੇ ਤਿੰਨ ਮਾਡਲ ਵੈਗਨ ਆਰ, ਸੇਲੇਰੀਓ ਅਤੇ ਇਗਨਿਸ ਦੀਆਂ 9,925 ਯੂਨਿਟਾਂ ਵਾਪਸ ਮੰਗਵਾ ਰਹੀ ਹੈ। ਇਸ ਦਾ ਕਾਰਨ ਰੀਅਰ ਬ੍ਰੇਕ ਅਸੈਂਬਲੀ ਪਿੰਨ ਵਿੱਚ ਨੁਕਸ ਹੈ। ਇਨ੍ਹਾਂ ਵਾਹਨਾਂ ਦਾ ਨਿਰਮਾਣ 3 ਅਗਸਤ ਤੋਂ 1 ਸਤੰਬਰ 2022 ਦਰਮਿਆਨ ਕੀਤਾ ਗਿਆ ਸੀ। ਪੁਰਜ਼ਿਆਂ ਨੂੰ ਬਦਲਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਅਧਿਕਾਰਤ ਵਰਕਸ਼ਾਪ ਇਸਦੇ ਲਈ ਗਾਹਕਾਂ ਨਾਲ ਸੰਪਰਕ ਕਰੇਗੀ।
ਮਾਰੂਤੀ ਨੇ ਬੀਐਸਈ ਫਾਈਲਿੰਗ ਵਿੱਚ ਕਿਹਾ, “ਰੀਅਰ ਬ੍ਰੇਕ ਅਸੈਂਬਲੀ ਪਿੰਨ ਵਿੱਚ ਇੱਕ ਨੁਕਸ ਹੋ ਸਕਦਾ ਹੈ, ਜੋ ਟੁੱਟ ਸਕਦਾ ਹੈ ਅਤੇ ਇੱਕ ਅਜੀਬ ਸ਼ੋਰ ਪੈਦਾ ਕਰ ਸਕਦਾ ਹੈ।” ਲੰਬੇ ਸਮੇਂ ਵਿੱਚ ਬ੍ਰੇਕ ਦੀ ਕਾਰਗੁਜ਼ਾਰੀ ਵੀ ਪ੍ਰਭਾਵਿਤ ਹੋ ਸਕਦੀ ਹੈ। ਗਾਹਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸਾਵਧਾਨੀ ਦੇ ਤੌਰ ‘ਤੇ ਸ਼ੱਕੀ ਵਾਹਨਾਂ ਦੀ ਜਾਂਚ ਅਤੇ ਖਰਾਬ ਪੁਰਜ਼ਿਆਂ ਨੂੰ ਬਦਲਣ ਲਈ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਪਿਛਲੇ ਸਾਲ ਵੀ ਮਾਰੂਤੀ ਸੁਜ਼ੂਕੀ ਨੇ ਭਾਰਤੀ ਬਾਜ਼ਾਰ ‘ਚ ਵਿਕੀਆਂ 1,81,754 ਕਾਰਾਂ ਵਾਪਸ ਮੰਗਵਾਈਆਂ ਸਨ। ਇਹ ਕਾਰਾਂ 4 ਮਈ 2018 ਤੋਂ 27 ਅਕਤੂਬਰ 2020 ਦਰਮਿਆਨ ਤਿਆਰ ਕੀਤੀਆਂ ਗਈਆਂ ਸਨ। ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਕਾਰਾਂ ਦੇ ਸੇਫਟੀ ਫੀਚਰਸ ‘ਚ ਕੁਝ ਖਰਾਬੀ ਹੋ ਸਕਦੀ ਹੈ। ਇਸ ਸੂਚੀ ਵਿੱਚ Ciaz, S-Cross, Vitara Brezza, 7 ਸੀਟਰ Ertiga ਅਤੇ XL6 ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...