August 15, 2026, 11:39 pm
----------- Advertisement -----------
HomeNewsAutomobilesਬੱਚਿਆਂ ਦੀ ਸੁਰੱਖਿਆ ਲਈ ਕੇਂਦਰ ਵੱਲੋਂ ਨਵੇਂ ਨਿਯਮ ਜਾਰੀ, ਉਲੰਘਣਾ ਕਰਨ 'ਤੇ...

ਬੱਚਿਆਂ ਦੀ ਸੁਰੱਖਿਆ ਲਈ ਕੇਂਦਰ ਵੱਲੋਂ ਨਵੇਂ ਨਿਯਮ ਜਾਰੀ, ਉਲੰਘਣਾ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ

Published on

----------- Advertisement -----------

ਬੱਚਿਆਂ ਨੂੰ ਦੋਪਹੀਆ ਵਾਹਨ ‘ਤੇ ਲਿਜਾਣ ਦੀ ਸੁਰੱਖਿਆ ਸੰਬੰਧੀ ਨਵੇਂ ਟ੍ਰੈਫਿਕ ਨਿਯਮ ਜਾਰੀ ਕੀਤੇ ਹਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨਵੇਂ ਨਿਯਮਾਂ ਮੁਤਾਬਕ ਹੁਣ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋਪਹੀਆ ਵਾਹਨ ‘ਤੇ ਲਿਜਾਣ ਲਈ ਸੁਰੱਖਿਆ ਦਾ ਪੂਰਾ ਧਿਆਨ ਰੱਖਣਾ ਹੋਵੇਗਾ। ਡਰਾਈਵਰਾਂ ਨੂੰ ਬੱਚਿਆਂ ਲਈ ਹੈਲਮੇਟ ਅਤੇ ਹਾਰਨੈੱਸ ਬੈਲਟ ਦੀ ਵਰਤੋਂ ਕਰਨੀ ਲਾਜ਼ਮੀ ਕੀਤੀ ਗਈ ਹੈ। ਨਾਲ ਹੀ, ਦੋਪਹੀਆ ਵਾਹਨ ਦੀ ਸਪੀਡ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਇਸ ਦੇ ਨਾਲ ਹੀ ਨਵੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲੱਗੇਗਾ ਨਵੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ 1000 ਰੁਪਏ ਦਾ ਜੁਰਮਾਨਾ ਅਤੇ 3 ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤਾ ਜਾ ਸਕਦਾ ਹੈ। ਦੋਪਹੀਆ ਵਾਹਨਾਂ ‘ਤੇ ਪਿੱਛੇ ਬੈਠੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਐਕਟ ‘ਚ ਸੋਧ ਕਰਕੇ ਨਵਾਂ ਨਿਯਮ ਸ਼ਾਮਲ ਕੀਤਾ ਗਿਆ ਹੈ। ਇਹ ਨਿਯਮ ਚਾਰ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਕਵਰ ਕਰਦਾ ਹੈ।
ਕੇਂਦਰੀ ਮੋਟਰ ਵਾਹਨ (ਦੂਜਾ ਸੋਧ) ਨਿਯਮ, 2022 ਦੇ ਪ੍ਰਕਾਸ਼ਨ ਦੀ ਮਿਤੀ ਤੋਂ ਇੱਕ ਸਾਲ ਬਾਅਦ, ਇੱਕ ਮੋਟਰਸਾਈਕਲ ਸਵਾਰ 9 ਮਹੀਨੇ ਤੋਂ 4 ਸਾਲ ਦੀ ਉਮਰ ਦੇ ਬੱਚੇ ਨੂੰ ਸੀਟ ਦੇ ਪਿੱਛੇ ਲਿਜਾਂਦੇ ਸਮੇਂ ਸੁਰੱਖਿਆ ਹਾਰਨੈੱਸ ਅਤੇ ਹੈਲਮੇਟ ਦੀ ਵਰਤੋਂ ਕਰੇਗਾ। ਦਸ ਦਈਏ ਕਿ ਸੁਰੱਖਿਆ ਹਾਰਨੈੱਸ ਇੱਕ ਅਡਜੱਸਟੇਬਲ ਬੈਲਟ ਹੈ ਜੋ ਇੱਕ ਬੱਚੇ ਦੁਆਰਾ ਪਹਿਨੀ ਜਾਂਦੀ ਹੈ। ਇਹ ਬੈਲਟ ਦਾ ਕੁਝ ਹਿੱਸਾ ਦੋਪਹੀਆ ਵਾਹਨ ਸਵਾਰ ਨਾਲ ਜੁੜਿਆ ਰਹਿੰਦਾ ਹੈ। ਜਿਵੇਂ ਕੋਈ ਬੱਚਾ ਸਕੂਲ ਬੈਗ ਪਹਿਨਦਾ ਹੈ ਉਸੇ ਤਰਾਂ ਇਸ ਬੈਲਟ ਨੂੰ ਪਹਿਨਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...