August 15, 2026, 9:20 pm
----------- Advertisement -----------
HomeNewsAutomobilesਨਵੇਂ ਕਾਰ ਸੁਰੱਖਿਆ ਨਿਯਮ ਲੈ ਕੇ ਆ ਰਹੀ ਸਰਕਾਰ, ਨਿਤਿਨ ਗਡਕਰੀ ਨੇ...

ਨਵੇਂ ਕਾਰ ਸੁਰੱਖਿਆ ਨਿਯਮ ਲੈ ਕੇ ਆ ਰਹੀ ਸਰਕਾਰ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ

Published on

----------- Advertisement -----------

ਸਰਕਾਰ ਦੇਸ਼ ਵਿੱਚ ਵਿਕਣ ਵਾਲੇ ਵਾਹਨਾਂ ਲਈ ਆਪਣੇ ਸੁਰੱਖਿਆ ਮਾਪਦੰਡਾਂ (Safty standard) ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਦੇਸ਼ ਵਿੱਚ ਸੜਕ ਅਤੇ ਵਾਹਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਮਦਦਗਾਰ ਹੋਣਗੇ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਸ ਬਾਰੇ ਦੱਸਿਆ ਕਿ ਭਾਰਤ ਵਿਚ ਨਿਊ ਕਾਰ ਅਸੈਸਮੈਂਟ ਪ੍ਰੋਗਰਾਮ (NCAP) ਲਾਗੂ ਹੋਣ ਜਾ ਰਿਹਾ ਹੈ। ਇਹ ਗਲੋਬਲ NCAP ਅਤੇ ਯੂਰਪੀਅਨ NCAP ਕਾਰ ਸੁਰੱਖਿਆ ਪ੍ਰੋਗਰਾਮਾਂ ਦੇ ਅਨੁਸਾਰ ਉਹਨਾਂ ਦੀ ਸੁਰੱਖਿਆ ਅਤੇ ਤਾਕਤ ‘ਤੇ ਸਟਾਰ ਰੇਟਿੰਗ ਦੇਵੇਗਾ। ਹਾਲਾਂਕਿ, ਸੁਰੱਖਿਆ ਮਿਆਰ ਨੂੰ ਪੇਸ਼ ਕਰਨ ਲਈ ਅਜੇ ਕੋਈ ਸਮਾਂ ਸੀਮਾ ਨਹੀਂ ਦਿੱਤੀ ਗਈ ਹੈ।
ਗਡਕਰੀ ਨੇ ਕਿਹਾ ਕਿ ਉਪਭੋਗਤਾ ਸੁਰੱਖਿਆ ਅਤੇ ਜਨ ਜਾਗਰੂਕਤਾ ਉਨ੍ਹਾਂ ਦੇ ਮੰਤਰਾਲੇ ਦਾ ਮੁੱਖ ਫੋਕਸ ਹੈ। ਦਸ ਦਈਏ ਕਿ ਨਿਤਿਨ ਗਡਕਰੀ ਨੇ ਪਹਿਲਾਂ ਹੀ 6 ਏਅਰਬੈਗਾਂ ਨੂੰ ਲਾਜ਼ਮੀ ਬਣਾਉਣ ਲਈ GSR ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ 8 ਯਾਤਰੀਆਂ ਵਾਲੇ ਮੋਟਰ ਵਾਹਨਾਂ ਵਿੱਚ ਸੁਰੱਖਿਆ ਵਧਾਉਣ ਲਈ ਹੁਣ ਘੱਟੋ-ਘੱਟ 6 ਏਅਰਬੈਗ ਲਾਜ਼ਮੀ ਹਨ। ਯਾਨੀ ਹੁਣ ਸਾਰੀਆਂ ਕੰਪਨੀਆਂ ਨੂੰ ਕਿਸੇ ਵੀ ਕਾਰ ਦੇ ਬੇਸ ਮਾਡਲ ‘ਚ 6 ਏਅਰਬੈਗ ਦੇਣੇ ਹੋਣਗੇ। ਇਹ ਨਿਯਮ ਅਕਤੂਬਰ 2022 ਤੋਂ ਲਾਗੂ ਹੋਵੇਗਾ।
ਨਿਤਿਨ ਗਡਕਰੀ ਨੇ ਕਾਰ ਨਿਰਮਾਤਾਵਾਂ ਨੂੰ ਹੁਕਮ ਦਿੱਤਾ ਹੈ ਕਿ ਸਾਰੀਆਂ ਕਾਰਾਂ ਦੀਆਂ ਸੀਟਾਂ ‘ਤੇ ਤਿੰਨ-ਪੁਆਇੰਟ ਸੀਟ ਬੈਲਟ ਲਾਜ਼ਮੀ ਹੋਣ । ਉਨ੍ਹਾਂ ਕਿਹਾ ਕਿ ਕਾਰ ਦੀ ਪਿਛਲੀ ਸੀਟ ‘ਤੇ ਵਿਚਕਾਰਲੇ ਯਾਤਰੀ ਲਈ ਤਿੰਨ ਪੁਆਇੰਟਾਂ ਵਾਲੀ ਸੀਟ ਬੈਲਟ ਮੁਹੱਈਆ ਕਰਵਾਉਣੀ ਹੋਵੇਗੀ। ਵਰਤਮਾਨ ਵਿੱਚ, ਤਿੰਨ-ਪੁਆਇੰਟ ਸੀਟ ਬੈਲਟਾਂ ਜ਼ਿਆਦਾਤਰ ਕਾਰਾਂ ਵਿੱਚ ਅਗਲੀ ਸੀਟ ਅਤੇ ਪਿਛਲੀ ਕਤਾਰ ਵਿੱਚ ਦੋ ਵਿਅਕਤੀਆਂ ਲਈ ਪ੍ਰਦਾਨ ਕੀਤੀਆਂ ਜਾਂਦੀਆਂ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...