September 6, 2026, 4:44 am
----------- Advertisement -----------
HomeNewsAutomobilesਹਾਈਡ੍ਰੋਜਨ ਨਾਲ ਚੱਲਣ ਵਾਲੀ ਕਾਰ 'ਚ ਸੰਸਦ ਪਹੁੰਚੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ...

ਹਾਈਡ੍ਰੋਜਨ ਨਾਲ ਚੱਲਣ ਵਾਲੀ ਕਾਰ ‘ਚ ਸੰਸਦ ਪਹੁੰਚੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ

Published on

----------- Advertisement -----------

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨ-ਬ-ਦਿਨ ਵੱਧ ਰਹੀਆਂ ਹਨ। ਸਰਕਾਰ ਵੱਲੋ ਬੁੱਧਵਾਰ ਨੂੰ 9 ਦਿਨਾਂ ‘ਚ 8ਵੀਂ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਚ 80-80 ਪੈਸੇ ਦਾ ਵਾਧਾ ਹੋਇਆ ਹੈ। ਪੈਟਰੋਲ-ਡੀਜ਼ਲ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਵਿਚਾਲੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਹਾਈਡ੍ਰੋਜਨ ਨਾਲ ਚੱਲਣ ਵਾਲੀ ਕਾਰ ਟੋਇਟਾ ਮਿਰਾਈ ‘ਚ ਸੰਸਦ ਪਹੁੰਚੇ। ਗਡਕਰੀ ਨੇ ਦੱਸਿਆ ਹੈ ਕਿ ਈਂਧਨ ਦਾ ਭਵਿੱਖ ਹਾਈਡ੍ਰੋਜਨ ਹੈ। ਗਡਕਰੀ ਅਨੁਸਾਰ ਆਤਮਨਿਰਭਰ ਬਣਨ ਲਈ ਅਸੀਂ ਗ੍ਰੀਨ ਹਾਈਡ੍ਰੋਜਨ ਨੂੰ ਪੇਸ਼ ਕੀਤਾ ਹੈ ਜੋ ਪਾਣੀ ਤੋਂ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਕਾਰ ਇੱਕ ਪਾਇਲਟ ਪ੍ਰੋਜੈਕਟ ਹੈ। ਹੁਣ ਦੇਸ਼ ਵਿੱਚ ਗ੍ਰੀਨ ਹਾਈਡ੍ਰੋਜਨ ਦਾ ਉਤਪਾਦਨ ਸ਼ੁਰੂ ਹੋਵੇਗਾ। ਹੋਰ ਦਰਾਮਦ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋਣਗੇ। ਗਡਕਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ 3000 ਕਰੋੜ ਦਾ ਮਿਸ਼ਨ ਸ਼ੁਰੂ ਕੀਤਾ ਹੈ ਅਤੇ ਜਲਦੀ ਹੀ ਅਸੀਂ ਹਾਈਡ੍ਰੋਜਨ ਐਕਸਪੋਰਟ ਕਰਨ ਵਾਲਾ ਦੇਸ਼ ਬਣ ਜਾਵਾਂਗੇ। (ਦੇਸ਼ ਵਿੱਚ) ਜਿੱਥੇ ਵੀ ਕੋਲੇ ਦੀ ਵਰਤੋਂ ਕੀਤੀ ਜਾਂਦੀ ਹੈ, ਉੱਥੇ ਗ੍ਰੀਨ ਹਾਈਡ੍ਰੋਜਨ ਦੀ ਵਰਤੋਂ ਕੀਤੀ ਜਾਵੇਗੀ।”
ਦੱਸ ਦਈਏ ਕਿ ਨਿਤਿਨ ਗਡਕਰੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਅਧਾਰਤ ਐਡਵਾਂਸਡ ਫਿਊਲ ਸੈੱਲ ਇਲੈਕਟ੍ਰਿਕ ਵਾਹਨ ਟੋਇਟਾ ਮਿਰਾਈ ਨੂੰ ਲਾਂਚ ਕੀਤਾ ਸੀ। ਕੰਪਨੀ ਦਾ ਦਾਅਵਾ ਹੈ ਕਿ ਇਸ ਕਾਰ ਨੂੰ ਸਿਰਫ਼ ਪੰਜ ਮਿੰਟਾਂ ‘ਚ ਰਿਫਿਊਲ ਕੀਤਾ ਜਾ ਸਕਦਾ ਹੈ। ਇੱਕ ਵਾਰ ਟੈਂਕ ਭਰਨ ਤੋਂ ਬਾਅਦ ਇਹ ਕਾਰ 646 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...