September 6, 2026, 7:14 am
----------- Advertisement -----------
HomeNewsAutomobilesਕਾਰ ਕੰਪਨੀਆਂ 'ਤੇ ਭੜਕੇ ਨਿਤਿਨ ਗਡਕਰੀ, ਪੜ੍ਹੋ ਵਜ੍ਹਾ

ਕਾਰ ਕੰਪਨੀਆਂ ‘ਤੇ ਭੜਕੇ ਨਿਤਿਨ ਗਡਕਰੀ, ਪੜ੍ਹੋ ਵਜ੍ਹਾ

Published on

----------- Advertisement -----------

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੋਹਰੇ ਮਾਪਦੰਡ ਅਪਣਾਉਣ ਵਾਲੀਆਂ ਕਾਰ ਕੰਪਨੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਜਾਨ ਕੀਮਤੀ ਹੈ ਪਰ ਕਈ ਕਾਰ ਕੰਪਨੀਆਂ ਵਿਦੇਸ਼ਾਂ ਵਿਚ ਸੁਰੱਖਿਆ ਮਾਪਦੰਡਾਂ ਦਾ ਧਿਆਨ ਰੱਖਦੀਆਂ ਹਨ ਪਰ ਭਾਰਤ ਵਿਚ ਲੋਕਾਂ ਦੀਆਂ ਜਾਨਾਂ ਨਾਲ ਖੇਡਦੀਆਂ ਹਨ।
ਗਡਕਰੀ ਨੇ ਕਿਹਾ ਕਿ ਅਸੀਂ ਕਾਰਾਂ ਵਿੱਚ ਛੇ ਏਅਰਬੈਗ ਲਾਜ਼ਮੀ ਕਰਨ ਦਾ ਫੈਸਲਾ ਕੀਤਾ, ਇੱਥੋਂ ਤੱਕ ਕਿ ਇਕੋਨੋਮਿਕ ਮਾਡਲਾਂ ਵਿੱਚ ਵੀ। ਪਰ ਹੁਣ ਕੁਝ ਕੰਪਨੀਆਂ ਭਾਰਤ ‘ਚ ਅਜਿਹੀਆਂ ਕਾਰਾਂ ਬਣਾ ਰਹੀਆਂ ਹਨ, ਜੋ ਅੰਤਰਰਾਸ਼ਟਰੀ ਮਾਪਦੰਡਾਂ ਤੇ ਪੂਰੀਆਂ ਖਰੀਆਂ ਨਹੀਂ ਉਤਰਦੀਆਂ। ਪਰ ਕੰਪਨੀਆਂ ਉਹੀ ਮਾਡਲਾਂ ਨੂੰ ਵਿਦੇਸ਼ੀ ਬਾਜ਼ਾਰਾਂ ਦੇ ਮਾਪਦੰਡਾਂ ਅਨੁਸਾਰ ਬਣਾ ਰਹੀਆਂ ਹਨ. ਮੈਨੂੰ ਇਹ ਸਮਝ ਨਹੀਂ ਆਉਦਾ। ਗਡਕਰੀ ਨੇ ਕਿਹਾ ਕਿ ਜਦੋਂ ਭਾਰਤ ਵਿੱਚ ਸਭ ਤੋਂ ਵੱਧ ਸੜਕ ਹਾਦਸੇ ਵਾਪਰਦੇ ਹਨ ਤਾਂ ਕਾਰ ਕੰਪਨੀਆਂ ਇਸ ਨੂੰ ਗੰਭੀਰਤਾ ਨਾਲ ਕਿਉਂ ਨਹੀਂ ਲੈ ਰਹੀਆਂ?
ਦੱਸ ਦਈਏ ਕਿ ਛੇ ਏਅਰਬੈਗਸ ਦੇ ਪ੍ਰਸਤਾਵ ਦੀ ਘੋਸ਼ਣਾ ਕਰਦੇ ਹੋਏ, ਗਡਕਰੀ ਨੇ ਮਾਰਚ ਵਿੱਚ ਸੰਸਦ ‘ਚ ਵੀ ਕਿਹਾ ਸੀ ਕਿ ਛੇ ਕਾਰਜਸ਼ੀਲ ਏਅਰਬੈਗਾਂ ਦੀ ਤਾਇਨਾਤੀ ਨਾਲ 2020 ਵਿੱਚ 13,000 ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਮੰਤਰੀ ਨੇ ਕਿਹਾ ਕਿ ਜਦੋਂ ਆਟੋਮੋਬਾਈਲ ਉਦਯੋਗ ਵਧਦਾ ਹੈ ਅਤੇ ਵਾਹਨਾਂ ਦੀ ਗਿਣਤੀ ਵਧਦੀ ਹੈ, ਤਾਂ ਸੁਰੱਖਿਆ ਦਾ ਧਿਆਨ ਰੱਖਣਾ ਵੀ ਸਾਡੀ ਹੀ ਜ਼ਿੰਮੇਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...