September 10, 2026, 11:05 pm
----------- Advertisement -----------
HomeNewsAutomobilesOLA ਨੇ ਲਾਂਚ ਕੀਤਾ ਆਪਣਾ ਸਭ ਤੋਂ ਸਸਤਾ ਇਲੈਕਟ੍ਰਿਕ ਸਕੂਟਰ: ਜਾਣੋ ਕੀਮਤ

OLA ਨੇ ਲਾਂਚ ਕੀਤਾ ਆਪਣਾ ਸਭ ਤੋਂ ਸਸਤਾ ਇਲੈਕਟ੍ਰਿਕ ਸਕੂਟਰ: ਜਾਣੋ ਕੀਮਤ

Published on

----------- Advertisement -----------

Ola ਇਲੈਕਟ੍ਰਿਕ ਨੇ S1 S1 Air ਦਾ ਅਪਡੇਟਿਡ ਮਾਡਲ ਅੱਜ ਯਾਨੀ 22 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਲਾਂਚ ਕੀਤਾ ਹੈ। S1 ਦੇ ਇਸ ਨਵੇਂ ਮਾਡਲ ਦੀ ਕੀਮਤ 84,999 ਰੁਪਏ ਰੱਖੀ ਗਈ ਹੈ। ਹਾਲਾਂਕਿ, 24 ਅਕਤੂਬਰ ਤੱਕ ਬੁਕਿੰਗ ਕਰਨ ਵਾਲਿਆਂ ਨੂੰ ਇਸਦੇ ਲਈ 79,999 ਰੁਪਏ ਦੇਣੇ ਹੋਣਗੇ। ਇਸ ਨਵੇਂ ਮਾਡਲ ਨੂੰ ਕਈ ਨਵੇਂ ਫੀਚਰਸ ਦੇ ਨਾਲ ਬਾਜ਼ਾਰ ‘ਚ ਲਾਂਚ ਕੀਤਾ ਗਿਆ ਹੈ। ਤੁਸੀਂ ਇਸਨੂੰ 999 ਵਿੱਚ ਬੁੱਕ ਕਰ ਸਕਦੇ ਹੋ। ਇਸ ਦੀ ਡਿਲੀਵਰੀ ਅਗਲੇ ਸਾਲ ਅਪ੍ਰੈਲ ਤੋਂ ਸ਼ੁਰੂ ਹੋਵੇਗੀ।
ਓਲਾ ਦੇ ਸੀਈਓ ਭਾਵਿਸ਼ ਅਗਰਵਾਲ ਨੇ ਓਲਾ ਦੇ ਈਵੈਂਟ ‘ਚ ਦੱਸਿਆ ਕਿ ਫਾਸਟ ਚਾਰਜਰ ਨਾਲ ਸਕੂਟਰ 15 ਮਿੰਟ ‘ਚ 50 ਫੀਸਦੀ ਚਾਰਜ ਹੋ ਜਾਵੇਗਾ। ਇਸ ਤੋਂ ਇਲਾਵਾ ਇਸ ਨਵੇਂ ਮਾਡਲ ‘ਚ ਲਾਕ ਅਤੇ ਅਨਲਾਕ ਕਰਨ ਦੇ ਐਡਵਾਂਸ ਫੀਚਰਸ ਮੌਜੂਦ ਹੋਣਗੇ। ਇਸ ਤੋਂ ਇਲਾਵਾ ਓਲਾ ਦਾ ਇਹ ਨਵਾਂ ਸਕੂਟਰ ਆਪਰੇਟਿੰਗ ਸਿਸਟਮ 3 (os3) ਦੇ ਨਾਲ ਆਵੇਗਾ। ਫਿਲਹਾਲ ਓਲਾ ਸਕੂਟਰ ਆਪਰੇਟਿੰਗ ਸਿਸਟਮ 2 ਦੇ ਨਾਲ ਆ ਰਹੇ ਹਨ।
ਕੰਪਨੀ ਨੇ ਕਿਹਾ ਕਿ ਇਸ S1 ਏਅਰ ਨੂੰ ਫੁੱਲ ਚਾਰਜ ਕਰਨ ‘ਤੇ 101 ਕਿਲੋਮੀਟਰ ਦੀ ਰੇਂਜ ਮਿਲੇਗੀ। ਇਸ ਦੇ ਨਾਲ ਹੀ ਇਸ ਸਕੂਟਰ ਦੀ ਟਾਪ ਸਪੀਡ 90 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ 4.3 ਸੈਕਿੰਡ ‘ਚ 0 ਤੋਂ 40 ਕਿਲੋਮੀਟਰ ਦੀ ਸਪੀਡ ਫੜ ਲਵੇਗਾ।
ਭਾਵੀਸ਼ ਅਗਰਵਾਲ ਨੇ ਦੱਸਿਆ ਕਿ ਜਿਵੇਂ ਹੀ ਸਵਾਰੀ ਵਾਹਨ ਦੇ ਨੇੜੇ ਪਹੁੰਚੇਗੀ, ਵਾਹਨ ਆਪਣੇ ਆਪ ਅਨਲਾਕ ਹੋ ਜਾਵੇਗਾ। ਇਸ ਦੇ ਨਾਲ ਹੀ ਜਿਵੇਂ ਹੀ ਤੁਸੀਂ ਸਕੂਟਰ ਤੋਂ ਦੂਰ ਜਾਓਗੇ, ਇਹ ਲਾਕ ਹੋ ਜਾਵੇਗਾ। ਇਸ ਤੋਂ ਇਲਾਵਾ ਇਸ ਦੇ ਮਿਊਜ਼ਿਕ ਸਿਸਟਮ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ। ਇਹ ਵੀ S1 ਦੇ ਨਾਲ ਸਿਰਫ 5 ਰੰਗਾਂ ਵਿੱਚ ਉਪਲਬਧ ਹੋਵੇਗਾ।
ਫਿਲਹਾਲ ਕੰਪਨੀ ਦੇ S1 ਅਤੇ S1 Pro ਮਾਡਲ ਦੇ ਦੋ ਸਕੂਟਰ ਬਾਜ਼ਾਰ ‘ਚ ਹਨ। S1 ਦੀ ਕੀਮਤ 99,999 ਰੁਪਏ ਹੈ ਅਤੇ S1 ਪ੍ਰੋ ਦੀ ਕੀਮਤ 1.40 ਲੱਖ ਰੁਪਏ (ਐਕਸ-ਸ਼ੋਰੂਮ) ਹੈ। ਫਿਲਹਾਲ S1 ਓਲਾ ਦਾ ਸਭ ਤੋਂ ਸਸਤਾ ਇਲੈਕਟ੍ਰਿਕ ਸਕੂਟਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...