August 17, 2026, 8:15 am
----------- Advertisement -----------
HomeNewsAutomobilesਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੌਜੀ ਨਾਲ ਕੀਤੇ ਜਾਣਗੇ ਲੈਸ:...

ਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੌਜੀ ਨਾਲ ਕੀਤੇ ਜਾਣਗੇ ਲੈਸ: ਲਾਲਜੀਤ ਸਿੰਘ ਭੁੱਲਰ

Published on

----------- Advertisement -----------

ਚੰਡੀਗੜ੍ਹ/ਦੇਹਰਾਦੂਨ, 2 ਜੂਨ : – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕੀਤਾ। ਭੁੱਲਰ ਨੇ ਕਿਹਾ ਪੰਜਾਬ ਵਿੱਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਤਿ-ਆਧੁਨਿਕ ਤਕਨਾਲੌਜੀ ਨਾਲ ਲੈਸ ਕੀਤਾ ਜਾਵੇਗਾ| ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਪੁਖ਼ਤਾ ਤਰੀਕੇ ਨਾਲ ਤੇਜ਼ ਕਰਨ ਲਈ ਸੂਬੇ ਵਿੱਚ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ ਅਪਡੇਟ ਕਰਨ ਦੀ ਜ਼ਰੂਰਤ ਹੈ। ਸ. ਭੁੱਲਰ ਨੇ ਕਿਹਾ ਕਿ ਸੜਕੀ ਹਾਦਸੇ ਘਟਾਉਣ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ ਹੋਰ ਦਰੁਸਤ ਕੀਤਾ ਜਾਵੇਗਾ।


ਮੰਤਰੀ ਨੇ ਦੱਸਿਆ ਕਿ ਮਨੁੱਖੀ ਛੋਹ ਰਹਿਤ ਅਤੇ ਸੈਂਸਰ-ਆਧਾਰਤ ਇਹ ਅਤਿ-ਆਧੁਨਿਕ ਤਕਨਾਲੌਜੀ ਟੈਸਟ ਦੇਣ ਵਾਲੇ ਵਿਅਕਤੀ ਦੀ ਪਛਾਣ ਸਮੇਂ ਹੋਣ ਵਾਲੀ ਧੋਖਾਧੜੀ ਨੂੰ ਰੋਕੇਗੀ, ਟੈਸਟ ਦੇਣ ਵਾਲੇ ਵਿਅਕਤੀ ਵੱਲੋਂ ਸੀਟ ਬੈਲਟ ਨਾ ਵਰਤਣ ਅਤੇ ਟ੍ਰੈਫ਼ਿਕ ਸਿਗਨਲ ਦੀ ਉਲੰਘਣਾ ਬਾਰੇ ਰਿਪੋਰਟ ਦੇਵੇਗੀ। ਇਸ ਐਪਲੀਕੇਸ਼ਨ ਵਿੱਚ ਚੌਕ ਨੇੜੇ ਗੱਡੀ ਚਲਾਉਣਾ, ਸਮਾਨਾਂਤਰ ਪਾਰਕਿੰਗ ਅਤੇ ਗੱਡੀ ਬੈਕ ਕਰਨ ਦੌਰਾਨ ਡਰਾਈਵਿੰਗ ਦੇ ਸਥਾਪਤ ਮਾਪਦੰਡਾਂ ਬਾਰੇ ਸਹੀ ਸੇਧ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਵਿੱਚ ਟੈਸਟ ਦੇ ਅੰਕ ਅਤੇ ਨਤੀਜੇ ਖ਼ੁਦ-ਬ-ਖ਼ੁਦ ਤਿਆਰ ਹੋ ਜਾਣਗੇ ਅਤੇ ਆਪਣੇ ਟੈਸਟ ਦੀ ਜਾਂਚ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਵੀਡੀਉ ਵੀ ਤਿਆਰ ਹੋ ਜਾਵੇਗੀ।


ਟਰਾਂਸਪੋਰਟ ਮੰਤਰੀ ਨੇ ਆਪਣੇ ਨਾਲ ਦੌਰੇ ‘ਤੇ ਗਏ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ ਛੇਤੀ ਤੋਂ ਛੇਤੀ ਉਕਤ ਤਕਨਾਲੌਜੀ ਹਾਸਲ ਕਰਨ ਸਬੰਧੀ ਕਾਰਵਾਈ ਅਰੰਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਨੁੱਖੀ ਮੁਲਾਂਕਣ ਰਹਿਤ ਹੋਣ ਕਰਕੇ ਇਸ ਤਕਨਾਲੌਜੀ ਨਾਲ ਕੰਮ ਵਿੱਚ ਤੇਜ਼ੀ ਆਵੇਗੀ ਕਿਉਂ ਜੋ ਮਹਿਜ਼ 10 ਮਿੰਟ ਵਿੱਚ ਟੈਸਟ ਮੁਕੰਮਲ ਹੋਵੇਗਾ ਅਤੇ ਰਿਪੋਰਟ ਤਿਆਰ ਹੋ ਜਾਵੇਗੀ। ਇਸ ਦੇ ਨਾਲ ਹੀ ਪਹਿਲਾਂ ਨਾਲੋਂ ਵੀ ਬਾਰੀਕੀ ਨਾਲ ਟੈਸਟ ਦੇ ਨਤੀਜੇ ਤਿਆਰ ਹੋਣਗੇ ਤਾਂ ਜੋ ਸਿਰਫ਼ ਅਸਲ ਉਮੀਦਵਾਰਾਂ ਨੂੰ ਹੀ ਲਾਇਸੈਂਸ ਜਾਰੀ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...