August 18, 2026, 11:34 am
----------- Advertisement -----------
HomeNewsAutomobilesROYAL ENFIELD BULLET ਦਾ ਸਾਲ 1986 ਦਾ ਬਿੱਲ ਸੋਸ਼ਲ ਮੀਡੀਆ 'ਤੇ ਹੋ...

ROYAL ENFIELD BULLET ਦਾ ਸਾਲ 1986 ਦਾ ਬਿੱਲ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਜਾਣੋ ਕਿਉਂ ?

Published on

----------- Advertisement -----------

ਨਵੀਂ ਦਿੱਲੀ, 14 ਜੂਨ 2023 – ਇਨ੍ਹੀਂ ਦਿਨੀਂ ਮਸ਼ਹੂਰ ਬਾਈਕ ਕੰਪਨੀ ਰਾਇਲ ਐਨਫੀਲਡ ਦੇ 1986 ਦੇ ਮਾਡਲ ਰਾਇਲ ਐਨਫੀਲਡ ਬੁਲੇਟ 350 ਸੀਸੀ ਦਾ ਇਕ ਬਿੱਲ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਰਾਇਲ ਐਨਫੀਲਡ ਦਾ ਇਹ ਮਾਡਲ ਅੱਜ ਵੀ ਓਨਾ ਹੀ ਮਸ਼ਹੂਰ ਹੈ ਜਿੰਨਾ ਪਹਿਲਾਂ ਹੁੰਦਾ ਸੀ, ਹਾਲਾਂਕਿ ਕੰਪਨੀ ਦੁਆਰਾ ਇਸ ਮਾਡਲ ਵਿੱਚ ਦਰਜਨਾਂ ਬਦਲਾਅ ਕੀਤੇ ਗਏ ਹਨ, ਫਿਰ ਵੀ ਇਸਦੀ ਪ੍ਰਸਿੱਧੀ ਵਿੱਚ ਕੋਈ ਕਮੀ ਨਹੀਂ ਆਈ ਹੈ।

350cc ਦੇ ਇਸ ਮਾਡਲ ਦੀ ਕੀਮਤ ਅੱਜ ਦੇ ਬਾਜ਼ਾਰ ‘ਚ 180000 ਰੁਪਏ ਹੈ ਪਰ 1986 ‘ਚ ਇਸ ਬਾਈਕ ਦੀ ਕੀਮਤ ਦੇਖ ਕੇ ਹਰ ਕੋਈ ਹੈਰਾਨ ਹੈ, ਠੀਕ 37 ਸਾਲ ਪਹਿਲਾਂ, ਇਸੇ ਸਿਲਸਿਲੇ ‘ਚ ਰਾਇਲ ਐਨਫੀਲਡ ਦੀ 1986 ‘ਚ ਖਰੀਦੀ ਗਈ 350cc ਬੁਲੇਟ ਦਾ ਬਿੱਲ ਬਹੁਤ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਬਿੱਲ ਦੀ ਤਸਵੀਰ ਵੀ ਜਾਰੀ ਕੀਤੀ ਗਈ ਹੈ, ਜਿਸ ‘ਚ ਲਿਖਤੀ ਕੀਮਤ ਮੁਤਾਬਕ ਇਹ ਬਾਈਕ 1986 ‘ਚ ਸਿਰਫ 18700 ਰੁਪਏ ‘ਚ ਖਰੀਦੀ ਗਈ ਸੀ। ਕਈ ਲੋਕ ਉਸ ਸਮੇਂ ਪੈਟਰੋਲ ਦੀ ਕੀਮਤ ਦੱਸਣ ਲਈ ਕਹਿ ਰਹੇ ਸਨ, ਤਾਂ ਤੁਹਾਨੂੰ ਦੱਸ ਦੇਈਏ ਕਿ ਉਸ ਸਮੇਂ ਪੈਟਰੋਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.50 ਰੁਪਏ ਪ੍ਰਤੀ ਲੀਟਰ ਸੀ।

ਤਸਵੀਰ ਵਿੱਚ ਦਿੱਤੇ ਗਏ ਬਿੱਲ ਦੇ ਅਨੁਸਾਰ, ਇਹ ਸੰਦੀਪ ਆਟੋ ਕੰਪਨੀ ਦੁਆਰਾ ਬਿਲ ਕੀਤਾ ਗਿਆ ਹੈ, ਜੋ ਕਿ ਭਾਰਤ ਦੇ ਝਾਰਖੰਡ ਰਾਜ ਵਿੱਚ ਸਥਿਤ ਹੈ, ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਸਦਾ ਨਾਮ ਰਾਇਲ ਐਨਫੀਲਡ ਨਹੀਂ ਬਲਕਿ ਸਿਰਫ ਐਨਫੀਲਡ ਬੁਲੇਟ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...