ਦੁਨੀਆ ਭਰ ਦੇ ਦੇਸ਼ ਵਾਹਨਾਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਹਨ। ਇਸ ਲਈ ਜ਼ਿਆਦਾਤਰ ਦੇਸ਼ ਇਲੈਕਟ੍ਰਿਕ ਵਾਹਨਾਂ ‘ਤੇ ਧਿਆਨ ਦੇ ਰਹੇ ਹਨ। ਪਰ ਦੁਨੀਆ ‘ਚ ਇਕ ਅਜਿਹਾ ਦੇਸ਼ ਵੀ ਹੈ ਜਿੱਥੇ ਇਲੈਕਟ੍ਰਿਕ ਵਾਹਨਾਂ ‘ਤੇ ਪਾਬੰਦੀ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਵਿਟਜ਼ਰਲੈਂਡ ਦੇਸ਼ ਭਰ ‘ਚ ਇਲੈਕਟ੍ਰਿਕ ਵਾਹਨਾਂ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਜੇਕਰ ਦੇਸ਼ ‘ਚ ਇਲੈਕਟ੍ਰਿਕ ਵਾਹਨਾਂ ‘ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਇਹ ਦੁਨੀਆ ਦਾ ਪਹਿਲਾ ਦੇਸ਼ ਹੋਵੇਗਾ ਜਿੱਥੇ ਈਵੀ ‘ਤੇ ਪਾਬੰਦੀ ਲਗਾਈ ਜਾਵੇਗੀ।
ਰਿਪੋਰਟਾਂ ਮੁਤਾਬਕ ਸਵਿਟਜ਼ਰਲੈਂਡ ਅਜਿਹਾ ਦੇਸ਼ ਹੈ ਜਿੱਥੇ ਸਰਦੀਆਂ ਦੇ ਮੌਸਮ ‘ਚ ਤਾਪਮਾਨ ਬੇਹੱਦ ਘੱਟ ਹੋ ਜਾਂਦਾ ਹੈ। ਦੇਸ਼ ਭਰ ਵਿੱਚ ਕਈ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਵੀ ਹੁੰਦੀ ਹੈ। ਜਿਸ ਕਾਰਨ ਉਥੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਬਿਜਲੀ ਦੀ ਕਮੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਦੇਸ਼ ‘ਚ ਇਲੈਕਟ੍ਰਿਕ ਵਾਹਨਾਂ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
----------- Advertisement -----------
ਇਹ ਦੇਸ਼ ਇਲੈਕਟ੍ਰਿਕ ਵਾਹਨਾਂ ‘ਤੇ ਪਾਬੰਦੀ ਲਗਾਉਣ ਦੀ ਕਰ ਰਿਹਾ ਤਿਆਰੀ, ਕਾਰਨ ਜਾਣ ਹੋ ਜਾਓਗੇ ਹੈਰਾਨ!
Published on
----------- Advertisement -----------
----------- Advertisement -----------