August 18, 2026, 12:36 pm
----------- Advertisement -----------
HomeNewsAutomobilesTata Nexon EV Max XZ+ Lux ਦਾ ਅਪਗ੍ਰੇਡ ਵੇਰੀਐਂਟ ਲਾਂਚ, ਕੀਮਤ 16.99...

Tata Nexon EV Max XZ+ Lux ਦਾ ਅਪਗ੍ਰੇਡ ਵੇਰੀਐਂਟ ਲਾਂਚ, ਕੀਮਤ 16.99 ਲੱਖ ਰੁਪਏ ਤੋਂ ਸ਼ੁਰੂ

Published on

----------- Advertisement -----------

Tata Motors ਨੇ Tata Nexon EV Max XZ+ Lux ਦਾ ਅੱਪਗਰੇਡ ਵੇਰੀਐਂਟ 16.99 ਲੱਖ ਰੁਪਏ (ਐਕਸ-ਸ਼ੋਰੂਮ) ਦੀ ਕੀਮਤ ‘ਤੇ ਲਾਂਚ ਕੀਤਾ ਹੈ। ਇਸ ਇਲੈਕਟ੍ਰਿਕ ਕਾਰ ਦੇ ਟਾਪ ਵੇਰੀਐਂਟ ਨੂੰ ਅਪਗ੍ਰੇਡ ਕਰਨ ਦੇ ਤੌਰ ‘ਤੇ ਇਸ SUV ਨੂੰ 10.25 ਟੱਚਸਕਰੀਨ ਇੰਫੋਟੇਨਮੈਂਟ ਦਿੱਤਾ ਗਿਆ ਹੈ। ਨਵੀਂ ਟੱਚਸਕ੍ਰੀਨ ਇੰਫੋਟੇਨਮੈਂਟ ਨਾ ਸਿਰਫ ਵੱਡੀ ਹੈ ਬਲਕਿ ਇਹ 1920×720 ਰੈਜ਼ੋਲਿਊਸ਼ਨ ਦੇ ਨਾਲ ਕਰਿਸਪਰ ਹੈ। ਇਸ ਦੇ ਨਾਲ ਹੀ ਇਸ ਅੱਪਗਰੇਡ ਮਾਡਲ ‘ਚ ਵਾਇਰਲੈੱਸ ਐਪਲ ਕਾਰਪਲੇਅ ਅਤੇ ਐਂਡ੍ਰਾਇਡ ਆਟੋ ਸਪੋਰਟ ਦਿੱਤਾ ਗਿਆ ਹੈ। ਇਹ ਕਾਰ ਨੂੰ ਚਲਾਉਣਾ ਹੋਰ ਵੀ ਸੁਵਿਧਾਜਨਕ ਬਣਾਉਂਦਾ ਹੈ।

Nexon EV Max XZ+Lux ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ ਗੱਲ ਕਰੀਏ ਤਾਂ, ਨਵੇਂ ਅੱਪਗਰੇਡ ਤੋਂ ਬਾਅਦ ਇਸ ਵਿੱਚ ਹਾਈ-ਡੈਫੀਨੇਸ਼ਨ ਰੀਅਰ-ਵਿਊ ਕੈਮਰਾ, 6 ਭਾਸ਼ਾਵਾਂ (ਅੰਗਰੇਜ਼ੀ, ਹਿੰਦੀ, ਬੰਗਾਲੀ, ਤਮਿਲ, ਤੇਲਗੂ, ਮਰਾਠੀ) ਵਿੱਚ 180+ ਵੌਇਸ ਕਮਾਂਡਾਂ ਮਿਲਦੀਆਂ ਹਨ। ਕੰਪਨੀ ਨੇ ਲਾਂਚ ਦੀ ਘੋਸ਼ਣਾ ਦੇ ਨਾਲ ਹੀ Tata Nexon EV Max XZ+ Lux ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਇਲੈਕਟ੍ਰਿਕ SUV ਨੂੰ 21,000 ਰੁਪਏ ਦਾ ਭੁਗਤਾਨ ਕਰਕੇ ਬੁੱਕ ਕੀਤਾ ਜਾ ਸਕਦਾ ਹੈ। ਇਸ ਵਿੱਚ 40.5 kWh ਦੀ ਸਮਰੱਥਾ ਵਾਲੀ ਬੈਟਰੀ ਹੈ। Tata Nexon EV ਦੇ ਸਟੈਂਡਰਡ ਮਾਡਲ ਵਿੱਚ 30.2 kWh ਦਾ ਬੈਟਰੀ ਪੈਕ ਹੈ। ਵੱਡੀ ਬੈਟਰੀ Tata Nexon EV ਨੂੰ 453 ਕਿਲੋਮੀਟਰ ਦੀ ਰੇਂਜ ਦਾ ਦਾਅਵਾ ਕਰਨ ਦੀ ਇਜਾਜ਼ਤ ਦਿੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਵੱਡਾ ਬੈਟਰੀ ਪੈਕ ਸਟੈਂਡਰਡ ਪੈਕ ਤੋਂ ਲਗਭਗ 70 ਕਿਲੋ ਭਾਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...