November 23, 2026, 1:20 am
----------- Advertisement -----------
HomeNewsAutomobiles1 ਫਰਵਰੀ ਤੋਂ ਮਹਿੰਗੀਆਂ ਹੋਣਗੀਆਂ ਟਾਟਾ ਦੀਆਂ ਇਹ ਗੱਡੀਆਂ

1 ਫਰਵਰੀ ਤੋਂ ਮਹਿੰਗੀਆਂ ਹੋਣਗੀਆਂ ਟਾਟਾ ਦੀਆਂ ਇਹ ਗੱਡੀਆਂ

Published on

----------- Advertisement -----------

ਭਾਰਤ ਦੀ ਤੀਜੀ ਸਭ ਤੋਂ ਵੱਡੀ ਆਟੋ ਨਿਰਮਾਤਾ ਕੰਪਨੀ ਟਾਟਾ ਮੋਟਰਜ਼ ਨੇ 1 ਫਰਵਰੀ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਤਿੰਨ ਮਹੀਨਿਆਂ ‘ਚ ਦੂਜੀ ਵਾਰ ਕੀਮਤਾਂ ‘ਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ 7 ਨਵੰਬਰ ਨੂੰ ਟਾਟਾ ਮੋਟਰਜ਼ ਨੇ ਯਾਤਰੀ ਵਾਹਨਾਂ ਦੀਆਂ ਕੀਮਤਾਂ ‘ਚ 0.90 ਫੀਸਦੀ ਦਾ ਵਾਧਾ ਕੀਤਾ ਸੀ।
ਕੰਪਨੀ ਦਾ ਕਹਿਣਾ ਹੈ ਕਿ ਮਹਿੰਗੇ ਪੁਰਜ਼ਿਆਂ ਅਤੇ ਨਵੇਂ ਨਿਕਾਸੀ ਮਾਪਦੰਡਾਂ ਕਾਰਨ ਕਾਰ ਬਣਾਉਣ ਦੀ ਸਮੁੱਚੀ ਲਾਗਤ ਵਧ ਰਹੀ ਹੈ। ਇਸ ਕਾਰਨ ਪੈਟਰੋਲ-ਡੀਜ਼ਲ ਪੋਰਟਫੋਲੀਓ ਦੇ ਸਾਰੇ ਵਾਹਨਾਂ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਵਧੀਆਂ ਹੋਈਆਂ ਕੀਮਤਾਂ 1 ਫਰਵਰੀ ਤੋਂ ਕੰਪਨੀ ਦੇ ਲਾਈਨਅੱਪ ਵਿੱਚ ਸ਼ਾਮਲ ਸਾਰੇ ਮਾਡਲਾਂ ਦੇ ਵੱਖ-ਵੱਖ ਵੇਰੀਐਂਟਸ ‘ਤੇ 1.2% ਦੀ ਦਰ ਨਾਲ ਲਾਗੂ ਹੋਣਗੀਆਂ।
ਜਨਵਰੀ 2022 ਤੋਂ ਬਾਅਦ ਇਹ ਪੰਜਵੀਂ ਵਾਰ ਹੈ ਜਦੋਂ ਟਾਟਾ ਮੋਟਰਜ਼ ਨੇ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਲਾਗਤ ਵਧਣ ਕਾਰਨ ਜੁਲਾਈ ‘ਚ ਵੀ ਯਾਤਰੀ ਵਾਹਨਾਂ ਦੀਆਂ ਕੀਮਤਾਂ ‘ਚ 0.55 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਪ੍ਰੈਲ ‘ਚ ਵੀ ਕੀਮਤਾਂ ‘ਚ ਕਰੀਬ 1.1 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਜਨਵਰੀ 2022 ‘ਚ ਵੀ ਕੰਪਨੀ ਨੇ ਵੱਖ-ਵੱਖ ਮਾਡਲਾਂ ਅਤੇ ਵੇਰੀਐਂਟਸ ਦੇ ਆਧਾਰ ‘ਤੇ 0.9 ਫੀਸਦੀ ਦਾ ਵਾਧਾ ਕੀਤਾ ਸੀ। ਉਸ ਸਮੇਂ ਵੀ ਇਨਪੁਟ ਲਾਗਤ ਵਧਣ ਕਾਰਨ ਕੀਮਤਾਂ ਵਧੀਆਂ ਸਨ।
ਟਾਟਾ ਮੋਟਰਜ਼ ਨੇ 31 ਦਸੰਬਰ 2022 ਨੂੰ ਖਤਮ ਹੋਈ ਤੀਜੀ ਤਿਮਾਹੀ (Q3FY23) ਲਈ 2,957.71 ਕਰੋੜ ਰੁਪਏ ਦਾ ਸ਼ੁੱਧ ਲਾਭ ਦਰਜ ਕੀਤਾ। ਦੂਜੇ ਪਾਸੇ, ਕੰਪਨੀ ਨੂੰ ਪਿਛਲੇ ਸਾਲ ਦੀ ਇਸੇ ਤਿਮਾਹੀ (Q3FY22) ਵਿੱਚ 1,516 ਕਰੋੜ ਰੁਪਏ ਅਤੇ ਪਿਛਲੀ ਤਿਮਾਹੀ (Q2FY23) ਵਿੱਚ 944.61 ਕਰੋੜ ਰੁਪਏ ਦਾ ਸ਼ੁੱਧ ਘਾਟਾ ਹੋਇਆ ਸੀ।
ਕੰਪਨੀ ਨੇ 2 ਸਾਲਾਂ ‘ਚ ਪਹਿਲੀ ਵਾਰ ਇਕ ਤਿਮਾਹੀ ‘ਚ ਮੁਨਾਫਾ ਕਮਾਇਆ ਹੈ। ਕੰਪਨੀ ਨੇ ਇਹ ਮੁਨਾਫਾ ਯਾਤਰੀ ਕਾਰਾਂ ਦੇ ਨਾਲ-ਨਾਲ ਮੱਧਮ ਅਤੇ ਭਾਰੀ ਵਪਾਰਕ ਵਾਹਨਾਂ ਦੀ ਮੰਗ ਵਧਣ ਕਾਰਨ ਦਰਜ ਕੀਤਾ ਹੈ। ਇਸ ਤੋਂ ਪਹਿਲਾਂ, ਕੰਪਨੀ ਨੇ ਆਖਰੀ ਵਾਰ ਅਕਤੂਬਰ-ਦਸੰਬਰ 2020 ਤਿਮਾਹੀ ਵਿੱਚ ਮੁਨਾਫਾ ਕਮਾਇਆ ਸੀ।
ਦੂਜੇ ਪਾਸੇ, ਜੇਕਰ ਅਸੀਂ ਮਾਲੀਏ ਦੀ ਗੱਲ ਕਰੀਏ, ਤਾਂ ਦਸੰਬਰ ਤਿਮਾਹੀ (Q3FY23) ਵਿੱਚ ਟਾਟਾ ਮੋਟਰਜ਼ ਦੀ ਏਕੀਕ੍ਰਿਤ ਆਮਦਨ 22.5% ਵਧ ਕੇ 88,488.59 ਕਰੋੜ ਰੁਪਏ ਹੋ ਗਈ ਜੋ ਪਿਛਲੇ ਵਿੱਤੀ ਸਾਲ (Q3FY22) ਦੀ ਇਸੇ ਤਿਮਾਹੀ ਵਿੱਚ 72,229 ਕਰੋੜ ਰੁਪਏ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...