October 4, 2026, 2:31 am
----------- Advertisement -----------
HomeNewsAutomobilesUBER ਯਾਤਰਾ ਹੋਈ ਮਹਿੰਗੀ: ਦਿੱਲੀ-ਐਨਸੀਆਰ 'ਚ 12% ਵਧਿਆ ਕਿਰਾਇਆ

UBER ਯਾਤਰਾ ਹੋਈ ਮਹਿੰਗੀ: ਦਿੱਲੀ-ਐਨਸੀਆਰ ‘ਚ 12% ਵਧਿਆ ਕਿਰਾਇਆ

Published on

----------- Advertisement -----------

UBER ਨੇ ਦਿੱਲੀ-ਐਨਸੀਆਰ ਵਿੱਚ 12% ਤਕ ਦਾ ਕਿਰਾਏ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਉਸ ਨੇ ਤੇਲ ਦੀਆਂ ਕੀਮਤਾਂ ਕਾਰਨ ਇਹ ਫੈਸਲਾ ਲਿਆ ਹੈ। ਇਸ ਨਾਲ ਯਾਤਰੀਆਂ ਨੂੰ ਕਾਫੀ ਮਹਿੰਗਾ ਪੈ ਰਿਹਾ ਹੈ ਅਤੇ ਓਧਰ ਵਧੇ ਹੋਏ ਕਿਰਾਏ ਨਾਲ ਕੈਬ ਡਰਾਈਵਰਾਂ ਨੂੰ ਈਂਧਨ ਦੀਆਂ ਕੀਮਤਾਂ ‘ਚ ਵਾਧੇ ਦੇ ਪ੍ਰਭਾਵ ਤੋਂ ਰਾਹਤ ਮਿਲੇਗੀ।
UBER ਇੰਡੀਆ ਅਤੇ ਸਾਊਥ ਏਸ਼ੀਆ ਹੈੱਡ ਆਫ ਸੈਂਟਰਲ ਆਪਰੇਸ਼ਨਜ਼ ਨਿਤੀਸ਼ ਭੂਸ਼ਣ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਓਨਾ ਨੇ ਕਿਹਾ, “ਅਸੀਂ ਡਰਾਈਵਰਾਂ ਤੋਂ ਫੀਡਬੈਕ ਸੁਣਦੇ ਹਾਂ ਅਤੇ ਸਮਝਦੇ ਹਾਂ ਕਿ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਚਿੰਤਾ ਦਾ ਕਾਰਨ ਹੈ। ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਨਜਿੱਠਣ ਲਈ ਡਰਾਈਵਰਾਂ ਦੀ ਮਦਦ ਕਰਨ ਲਈ UBER ਨੇ ਦਿੱਲੀ-ਐਨਸੀਆਰ ਵਿੱਚ ਯਾਤਰਾ ਕਿਰਾਏ ਵਿੱਚ 12% ਦੀ ਕੀਮਤ ਦਾ ਵਾਧਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ਵਿੱਚ ਅੱਜ ਕੈਬ-ਆਟੋ ਯੂਨਾਈਟਿਡ ਫਰੰਟ ਵੱਲੋ ਚੱਕਾ ਜਾਮ ਕੀਤਾ ਗਿਆ ਹੈ। ਚਾਲਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ‘ਤੇ ਹਨ। ਕੈਬ ਅਤੇ ਆਟੋ ਚਾਲਕਾਂ ਦਾ ਕਹਿਣਾ ਹੈ ਕਿ ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਵਧਦੀਆਂ ਕੀਮਤਾਂ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਬੰਦ ਹੋਣ ਕਿਨਾਰੇ ਹੈ।
ਦੱਸ ਦਈਏ UBER ਅਤੇ OLA ਨੇ ਪੈਟਰੋਲ-ਡੀਜ਼ਲ-ਸੀਐਨਜੀ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਕਈ ਥਾਵਾਂ ‘ਤੇ ਪਹਿਲਾਂ ਹੀ ਕਿਰਾਏ ਵਧਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ UBER ਅਤੇ OLA ਦੇ ਡਰਾਈਵਰ ਕਿਰਾਏ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। UBER ਨੇ ਕਈ ਸ਼ਹਿਰਾਂ ਵਿੱਚ ਕਿਰਾਏ ਵਿੱਚ 15% ਤੱਕ ਦਾ ਵਾਧਾ ਕੀਤਾ ਹੈ। ਓਲਾ ਨੇ ਵੀ ਕਿਰਾਏ ਵਿੱਚ 11% ਤੱਕ ਦਾ ਵਾਧਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...