ਮੋਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਗਰੀਬ ਅਤੇ ਮੱਧ ਵਰਗ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਆਯੂਸ਼ਮਾਨ ਯੋਜਨਾ ਇਕ ਵਾਰ ਫਿਰ ਬੰਦ ਹੋਣ ਜਾ ਰਹੀ ਹੈ।ਪਿਛਲੇ ਛੇ ਮਹੀਨਿਆਂ ਤੋਂ ਰਾਜ ਦੇ 700 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ 250 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਨਿਰਾਸ਼ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨੇ ਇਹ ਫੈਸਲਾ ਲਿਆ ਹੈ।
ਆਈਐੱਮਏ ਨੇ ਕਿਹਾ ਕਿ ਪ੍ਰਰਾਈਵੇਟ ਹਸਪਤਾਲ ਸਰਕਾਰ ਦੇ ਝੂਠੇ ਭਰੋਸੇ ‘ਤੇ ਨਹੀਂ ਰਹਿਣਗੇ ਅਤੇ ਸੋਮਵਾਰ ਤੋਂ ਪੂਰੀ ਸਕੀਮ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਸ ਸਕੀਮ ਤਹਿਤ ਨਾ ਤਾਂ ਨਵੇਂ ਮਰੀਜ਼ ਦਾਖ਼ਲ ਹੋਣਗੇ ਅਤੇ ਨਾ ਹੀ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਆਈਐੱਮਏ ਨੇ ਸਪੱਸ਼ਟ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਹਸਪਤਾਲਾਂ ਦੀ ਅਦਾਇਗੀ ਤਿੰਨ ਮਹੀਨਿਆਂ ਤੋਂ ਲਟਕਾਈ ਰੱਖੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਬਕਾਏ ਦੀ ਅਦਾਇਗੀ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ।












