October 25, 2026, 3:58 am
----------- Advertisement -----------
HomeNewsLatest Newsਪੀਜੀਆਈ ਨੇ ਪੰਜਾਬ ਨੂੰ ਦਿੱਤੀ ਰਾਹਤ: ਮਰੀਜ਼ਾਂ ਨੂੰ ਮਿਲੇਗਾ ਆਯੁਸ਼ਮਾਨ ਭਾਰਤ ਯੋਜਨਾ...

ਪੀਜੀਆਈ ਨੇ ਪੰਜਾਬ ਨੂੰ ਦਿੱਤੀ ਰਾਹਤ: ਮਰੀਜ਼ਾਂ ਨੂੰ ਮਿਲੇਗਾ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ

Published on

----------- Advertisement -----------

ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਸ਼ੁਰੂ ਕੀਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਨਿਰਦੇਸ਼ਾਂ ਤੋਂ ਬਾਅਦ ਪੀਜੀਆਈ ਪ੍ਰਸ਼ਾਸਨ ਨੇ ਮੁੜ ਸੁਵਿਧਾ ਬਹਾਲ ਕਰ ਦਿੱਤੀ ਹੈ। ਪੀਜੀਆਈ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਕੁਮਾਰ ਗੌਰਵ ਨੇ ਸ਼ੁੱਕਰਵਾਰ ਸ਼ਾਮ ਨੂੰ ਇਸ ਦੀ ਪੁਸ਼ਟੀ ਕੀਤੀ। ਕੁਮਾਰ ਗੌਰਵ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਸਕੱਤਰ ਨੇ ਇੱਕ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਸਾਰੇ ਬਕਾਏ ਕਲੀਅਰ ਕਰ ਦਿੱਤੇ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲ ਇਸ ਸਕੀਮ ਤਹਿਤ 16 ਕਰੋੜ ਦਾ ਬਕਾਇਆ ਹੋਣ ਕਾਰਨ ਪੀਜੀਆਈ ਪ੍ਰਸ਼ਾਸਨ ਨੇ 1 ਅਗਸਤ ਤੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਉੱਥੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਇਸ ਕਾਰਨ ਇਲਾਜ ਲਈ ਆਏ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਪਰਤਣਾ ਪਿਆ। ਇਸ ਦੇ ਨਾਲ ਹੀ ਯੂਟੀ ਪ੍ਰਸ਼ਾਸਨ ਨੂੰ ਇਸ ਸਬੰਧੀ ਕੇਂਦਰ ਸਰਕਾਰ ਤੋਂ ਪੱਤਰ ਵੀ ਮਿਲ ਗਿਆ ਹੈ, ਜਿਸ ਤੋਂ ਬਾਅਦ ਸੋਮਵਾਰ ਤੋਂ ਸ਼ਹਿਰ ਦੇ ਹੋਰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਸਹੂਲਤ ਸ਼ੁਰੂ ਹੋ ਜਾਵੇਗੀ।

ਸਕੀਮ ਤਹਿਤ ਪੀਜੀਆਈ ਵਿੱਚ ਵੱਧ ਤੋਂ ਵੱਧ ਮਰੀਜ਼ ਇਲਾਜ ਲਈ ਆ ਰਹੇ ਹਨ। ਪੀਜੀਆਈ ਪ੍ਰਸ਼ਾਸਨ ਅਨੁਸਾਰ ਇੱਕ ਮਹੀਨੇ ਵਿੱਚ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਆਯੂਸ਼ਮਾਨ ਭਾਰਤ ਤਹਿਤ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜੀਐਮਸੀਐਚ 32 ਵਿੱਚ ਇਹ ਗਿਣਤੀ 500 ਤੋਂ 600 ਹੈ ਜਦੋਂਕਿ ਸਿਹਤ ਵਿਭਾਗ ਅਧੀਨ ਹਰ ਮਹੀਨੇ 50 ਤੋਂ 60 ਮਰੀਜ਼ ਇਸ ਸਕੀਮ ਦਾ ਲਾਭ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...