ਚੰਡੀਗੜ੍ਹ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਓਦਾਂ-ਓਦਾਂ ਪੰਜਾਬ ਦੀ ਸਿਆਸਤ ਵੀ ਤੇਜ਼ ਹੁੰਦੀ ਜਾ ਰਹੀ ਹੈ। ਬੁੱਧੀਜੀਵੀ, ਪੱਤਰਕਾਰ ਤੇ ਕਲਾਕਾਰ ਵੀ ਸਿਆਸੀ ਤਬਦੀਲੀ ਲਈ ਹੰਭਲਾ ਮਾਰਨ ਦੀ ਰਣਨੀਤੀ ਉਲੀਕ ਰਹੇ ਹਨ। ਹੁਣ ਬੱਬੂ ਮਾਨ ਨੇ ਵੀ ਵੱਡਾ ਧਮਾਕਾ ਕੀਤਾ ਹੈ। ਉਨ੍ਹਾਂ ਜੂਝਦਾ ਪੰਜਾਬ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਮੌਜੂਦ ਸਖਸ਼ੀਅਤਾਂ ਨੇ ਸਪੱਸ਼ਟ ਕੀਤਾ ਕਿ ਅਸੀਂ ਕੋਈ ਚੋਣ ਨਹੀਂ ਲੜਾਂਗੇ।
ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣਾ ਇੱਕ ਏਜੰਡਾ ਸਾਰੀਆਂ ਸਿਆਸੀ ਪਾਰਟੀਆਂ ਦੇ ਅੱਗੇ ਰੱਖਾਂਗੇ, ਜੋ ਉਸ ਨਾਲ ਸਹਿਮਤ ਹੋਵੇਗਾ ਉਸ ਦਾ ਸਮਰਥਨ ਕੀਤਾ ਜਾਵੇਗਾ ਅਤੇ ਜੋ ਸਹਿਮਤ ਨਹੀਂ ਹੋਵੇਗਾ ਫਿਰ ਉਸ ਦਾ ਵਿਰੋਧ ਵੀ ਕੀਤਾ ਜਾਵੇਗਾ। ਪਾਰਟੀ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ, ਐਮ.ਐਲ.ਏ ਚੋਣ ਲੜਨ ਤੋਂ ਪਹਿਲਾਂ ਉਮੀਦਵਾਰ ਨੂੰ ਆਪਣੇ ਏਜੰਡੇ ਦਾ ਹਲਫਨਾਮਾ ਦੇਣਾ ਹੋਵੇਗਾ, ਜੇਕਰ ਹਲਫਨਾਮਾ ਨਹੀਂ ਦਿੱਤਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਗੰਦੀ ਰਾਜਨੀਤੀ ਕਰਨ ਵਾਲਿਆਂ ਦਾ ਪਰਦਾਫਾਸ਼ ਕਰਾਂਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਉਨ੍ਹਾਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਕਾਰਾ ਰਣਜੀਤ ਬਾਵਾ ਵੀ ਹਾਜ਼ਰ ਸਨ।