November 13, 2026, 10:39 pm
----------- Advertisement -----------
HomeNewsBreaking Newsਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ ‘ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਇਸ ਕਦਰ ਤਹਿਸ-ਨਹਿਸ ਕਰ ਦਿੱਤਾ ਹੈ ਕਿ ਈਡੀ ਪਾਰਟੀ ਵਾਲੇ ਹੁਣ ਖੁਦ ਸਪਲਾਈ ਲਈ ਮੈਦਾਨ ਵਿੱਚ ਉਤਰ ਆਏ ਹਨ। ਭਗਵੰਤ ਮਾਨ ਜੀ, ਰਗੜ ਦਿਓ ਜੋ ਵੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਰੇ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੱਸ ਇਹਨਾਂ ਈਡੀ ਪਾਰਟੀ ਵਾਲੇ ਨਸ਼ਾ ਤਸਕਰਾਂ ਤੋਂ ਬਚਾ ਲਓ।

ਦੂਜੇ ਪਾਸੇ, ‘ਆਪ’ ਦੇ ਸੀਨੀਅਰ ਆਗੂ ਅਤੇ ਕੋਂਡਲੀ ਤੋਂ ਵਿਧਾਇਕ ਕੁਲਦੀਪ ਕੁਮਾਰ ਨੇ ਵੀ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਈਡੀ ਪਾਰਟੀ ਵਿਦੇਸ਼ਾਂ ਤੋਂ ਨਸ਼ਾ ਮੰਗਵਾਉਂਦੀ ਹੈ, ਅਡਾਨੀ ਦੇ ਪੋਰਟ ‘ਤੇ ਉਤਾਰਦੀ ਹੈ, ਫਿਰ ਦੇਸ਼ ਦੇ ਕੋਨੇ-ਕੋਨੇ ਵਿੱਚ ਭੇਜਦੀ ਹੈ ਅਤੇ ਫਿਰ ਈਡੀ ਪਾਰਟੀ ਦੇ ਵਰਕਰ ਇਸ ਨੂੰ ਵੇਚਦੇ ਹਨ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਇਹਨਾਂ ਦੇ ਨਸ਼ੇ ਦੇ ਧੰਦੇ ਬੰਦ ਕਰ ਰਹੀ ਹੈ। ਇਸੇ ਕਰਕੇ ਚਿੱਟਾ ਪਾਰਟੀ ਅਤੇ ਈਡੀ ਪਾਰਟੀ ਪ੍ਰੇਸ਼ਾਨ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...