October 17, 2026, 10:38 pm
----------- Advertisement -----------
HomeNewsਡਰੱਗ ਕੇਸ- ਬਾਦਲਾਂ ਅਤੇ ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ...

ਡਰੱਗ ਕੇਸ- ਬਾਦਲਾਂ ਅਤੇ ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ ਜ਼ਮਾਨਤ ਮਿਲਣਾ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ ਹੈ, ਕਿਉਂਕਿ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਾਂਗਰਸ ਸਰਕਾਰ ’ਤੇ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਬਚਾਉਣ ਦੇ ਦੋਸ਼ ਲਾਉਂਦੀ ਆ ਰਹੀ ਹੈ। ਮਾਨ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ’ਤੇ ਉਚ ਪੱਧਰੀ ਕਮੇਟੀ ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਗਈ ਸੀ ਅਤੇ ਇਸ ਜਾਂਚ ਰਿਪੋਰਟ ਵਿੱਚ ਅਕਾਲੀ ਆਗੂ ਦਾ ਨਾਂਅ ਬੋਲਦਾ ਸੀ, ਪਰ ਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਮੌਜ਼ੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਕੀਤੀ ਹੈ। 


ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਵਿੱਚ ਵੀ ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਨਾਲ- ਨਾਲ ਲਿਫ਼ਾਫੇ ’ਚ ਬੰਦ ਪਈ ਨਸ਼ਾ ਤਸਕਰੀ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਵੀ ਕੀਤੀ ਜਾਂਦੀ ਰਹੀ ਹੈ ਤਾਂ ਜੋ ਨਸ਼ੇ ਦਾ ਵੱਡੇ ਤਸਕਰ ਅਕਾਲੀ ਅਤੇ ਕਾਂਗਰਸੀ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾ ਨੇੜੇ ਆਉਂਦੀਆਂ ਦੇਖ ਭਾਂਵੇਂ ਚੰਨੀ ਸਰਕਾਰ ਨੇ ਚੋਣ ਸਟੰਟ ਕਰਦੇ ਹੋਏ ਜਾਣਬੁੱਝ ਕੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਮਜ਼ੋਰ ਐਫ.ਆਈ.ਆਰ ਕੀਤੀ ਸੀ ਤਾਂ ਜੋ ਜ਼ਮਾਨਤ ਮਿਲ ਜਾਵੇ। ਇਸ ਲਈ ਅਦਾਲਤ ਵੱਲੋਂ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿੱਚ ਡੋਬਣ ਲਈ ਅਕਾਲੀ ਅਤੇ ਕਾਂਗਰਸੀ ਆਪਸ ਵਿੱਚ ਮਿਲੇ ਹੋਏ ਹਨ। ਮਾਨ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਕੇ ਕਾਂਗਰਸ ਪਾਰਟੀ ਅਤੇ ਚੰਨੀ ਸਰਕਾਰ ਇਸ ਨੂੰ ਏਦਾਂ ਪੇਸ਼ ਕਰ ਰਹੇ ਸਨ, ਜਿਵੇਂ ਸੂਬੇ ਵਿੱਚੋਂ ਸਾਰੇ ਡਰੱਗ ਮਾਫੀਆ ਨੂੰ ਜੜੋਂ ਪੁੱਟ ਦਿੱਤਾ ਗਿਆ ਹੋਵੇ ਅਤੇ ਨਸ਼ੇ ਦੇ ਸਾਰੇ ਵੱਡੇ- ਛੋਟੇ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੋਵੇ, ਪਰ ਹੁਣ ਸਿੱਧ ਹੋ ਗਿਆ ਹੈ ਕਿ ਨਾ ਤਾਂ ਡਰੱਗ ਦਾ ਕਾਲ਼ਾ ਕਾਰੋਬਾਰ ਘਟਿਆ ਜਾਂ ਰੁਕਿਆ ਹੈ ਅਤੇ ਨਾ ਹੀ ਕਿਸੇ  ਵੱਡੀ ਮੱਛੀ ਨੂੰ ਹੱਥ ਪਾਇਆ ਗਿਆ ਹੈ।   


ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਐਫ਼.ਆਈ.ਆਰ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦੋਂ ਕਿ ਕਾਫ਼ੀ ਦਿਨ ਪਹਿਲਾਂ ਜ਼ਿਲ੍ਹਾ ਅਦਾਲਤ ਮੋਹਾਲੀ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਗਈ ਸੀ। ਉੁਨ੍ਹਾਂ ਦਾਅਵਾ ਕੀਤਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਐਫ਼.ਆਈ.ਆਰ ਕਾਂਗਰਸ ਪਾਰਟੀ ਵੱਲੋਂ ਬਾਦਲ- ਮਜੀਠੀਆ ਪਰਿਵਾਰ ਨਾਲ ਹੋਈ ‘ਡੀਲ’ ਦਾ ਹਿੱਸਾ ਹੈ। ਇਸੇ ਕਰਕੇ ਪੰਜਾਬ ਪੁਲੀਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਕਿਉਂਕਿ ਨਾ ਤਾਂ ਮਜੀਠੀਆ ਪਤਾਲ ਵਿੱਚ ਜਾ ਕੇ ਲੁਕਿਆ ਸੀ ਅਤੇ ਨਾ ਹੀ ਪੰਜਾਬ ’ਚੋਂ ਦੂਰ ਚਲਾ ਗਿਆ ਸੀ, ਸਹੀ ਗੱਲ ਇਹ ਹੈ ਕਿ ਚੰਨੀ ਸਰਕਾਰ ਮਜੀਠੀਆ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ ਚਾਹੁੰਦੀ ਸੀ ਅਤੇ 2022 ਦੀਆਂ ਚੋਣਾ ਲਈ ਚੋਣ ਜਾਬਤਾ ਲੱਗਣ ਦਾ ਇੰਤਜ਼ਾਰ ਕਰ ਰਹੀ ਸੀ। 


ਮਾਨ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ’ਚੋਂ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਤੋਂ ਭੱਜੇ ਕਾਂਗਰਸੀ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ। ਜਨਤਾ ਦੀ ਕਚਿਹਰੀ ਵਿੱਚ ਸਾਰੇ ਕਾਂਗਰਸੀਆਂ ਨੂੰ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਉਸੇ ਤਰ੍ਹਾਂ ਹਿਸਾਬ ਦੇਣਾ ਪਵੇਗਾ, ਜਿਵੇਂ ਬਾਦਲ ਐਂਡ ਪਾਰਟੀ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ 10 ਸਾਲਾਂ ਮਾਫੀਆ ਰਾਜ ਬਾਰੇ ਪੁੱਛਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...