November 17, 2026, 12:57 am
----------- Advertisement -----------
HomeNewsBreaking Newsਸਾੜੀ, ਬਲਾਊਜ਼, ਪਾਈ ਲੁਕਿਆ ਬੈਠਾ ਸੀ ਵੱਡਾ ਬਦਮਾਸ਼, ਪੁਲਿਸ ਨੇ ਫਿਲਮੀ ਸਟਾਈਲ...

ਸਾੜੀ, ਬਲਾਊਜ਼, ਪਾਈ ਲੁਕਿਆ ਬੈਠਾ ਸੀ ਵੱਡਾ ਬਦਮਾਸ਼, ਪੁਲਿਸ ਨੇ ਫਿਲਮੀ ਸਟਾਈਲ ‘ਚ ਫੜਿਆ

Published on

----------- Advertisement -----------

ਇੱਕ ਹਿਸਟਰੀਸ਼ੀਟਰ ਨੂੰ ਫੜਨ ਦੌਰਾਨ ਰਾਜਸਥਾਨ ਦੇ ਜੋਧਪੁਰ ਕਮਿਸ਼ਨਰ ਪੁਲਿਸ ਦੇ ਸਾਹਮਣੇ ਇੱਕ ਅਨੋਖਾ ਮਾਮਲਾ ਆਇਆ, ਜਿੱਥੇ 27 ਮਾਮਲਿਆਂ ਦਾ ਦੋਸ਼ੀ ਔਰਤ ਦੇ ਭੇਸ ਵਿੱਚ ਘਰ ਵਿੱਚ ਲੁਕਿਆ ਬੈਠਾ ਸੀ। ਘਰ ਦੇ ਮੁੱਖ ਦਰਵਾਜ਼ੇ ‘ਤੇ ਤਾਲਾ ਲੱਗਾ ਹੋਇਆ ਸੀ। ਪਰ ਉਹ ਪੁਲਿਸ ਦੀਆਂ ਨਜ਼ਰਾਂ ਤੋਂ ਨਹੀਂ ਬਚ ਸਕਿਆ।

ਇਸ ਪੂਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋਸ਼ੀ ਨੇ ਇੱਕ ਔਰਤ ਦੇ ਭੇਸ ਵਿਚ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਗ੍ਰਿਫ਼ਤਾਰੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਅਤੇ ਲੋਕ ਇਸਦਾ ਮਜ਼ਾਕ ਉਡਾ ਰਹੇ ਹਨ। ਕਈ ਯੂਜ਼ਰਸ ਨੇ ਇਸਨੂੰ ਅਸਲ ਜ਼ਿੰਦਗੀ ਦਾ ਬਾਲੀਵੁੱਡ ਸੀਨ ਕਿਹਾ। ਇਹ ਮਾਮਲਾ ਜੋਧਪੁਰ ਦੇ ਸਦਰ ਥਾਣਾ ਖੇਤਰ ਨਾਲ ਸਬੰਧਤ ਹੈ ਜਿੱਥੇ ਇਸ ਇਲਾਕੇ ਦਾ ਲੋੜੀਂਦਾ ਹਿਸਟਰੀ ਸ਼ੀਟਰ, ਦਯਾਸ਼ੰਕਰ ਬਿੱਟੂ, ਮੁੱਖ ਦਰਵਾਜ਼ਾ ਬੰਦ ਕਰਕੇ ਆਪਣੇ ਘਰ ਦੇ ਅੰਦਰ ਲੁਕਿਆ ਹੋਇਆ ਸੀ। ਪਹਿਲਾਂ, ਉਦੈਪੁਰ ਵਿੱਚ ਉਸ ਦੇ ਲੁਕੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।

ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨੇ ਘਰ ‘ਤੇ ਛਾਪਾ ਮਾਰਿਆ, ਤਾਂ ਉਨ੍ਹਾਂ ਨੂੰ ਤਾਲਾ ਲੱਗਾ ਮਿਲਿਆ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਖਿੜਕੀ ਵਿੱਚੋਂ ਦੇਖਿਆ, ਤਾਂ ਉਨ੍ਹਾਂ ਨੂੰ ਅੰਦਰ ਇੱਕ ਔਰਤ ਬੈਠੀ ਦਿਖਾਈ ਦਿੱਤੀ, ਜਿਸ ਨੇ ਇਸ਼ਾਰਾ ਕੀਤਾ ਕਿ ਬਿੱਟੂ ਘਰ ਵਿੱਚ ਨਹੀਂ ਹੈ। ਪਰ ਪੁਲਿਸ ਨੂੰ ਔਰਤ ‘ਤੇ ਸ਼ੱਕ ਹੋਇਆ ਜਦੋਂ ਬਾਹਰ ਤਾਲਾ ਲੱਗਿਆ ਹੋਇਆ ਸੀ ਅਤੇ ਔਰਤ ਘਰ ਵਿੱਚ ਮੌਜੂਦ ਸੀ। ਇਸ ਦੇ ਨਾਲ ਹੀ ਪੁਲਿਸ ਨੂੰ ਖਿੜਕੀ ਵਿੱਚੋਂ ਇੱਕ ਬੀਅਰ ਦੀ ਬੋਤਲ ਅਤੇ ਸਿਗਰਟ ਵੀ ਦਿਖਾਈ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਿਆ ਅਤੇ ਔਰਤ ਦੇ ਭੇਸ ਵਿੱਚ ਬੈਠੇ ਹਿਸਟ੍ਰੀਸ਼ੀਟਰ ਦਯਾਸ਼ੰਕਰ ਉਰਫ਼ ਬਿੱਟੂ ਨੂੰ ਫੜ ਲਿਆ। ਹਿਸਟ੍ਰੀਸ਼ੀਟਰ ਦਯਾਸ਼ੰਕਰ ਉਰਫ਼ ਬਿੱਟੂ ਅਤੇ ਉਸਦੇ ਭਰਾ ਵਿਰੁੱਧ 27 ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...