November 16, 2026, 8:01 pm
----------- Advertisement -----------
HomeNewsBreaking Newsਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ...

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ: ਜਥੇਦਾਰ ਗੜਗੱਜ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ 25 ਸਤੰਬਰ ਨੂੰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਨੁੱਖੀ ਅਧਿਕਾਰਾਂ ਤੇ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਮੁਲਾਕਾਤ ਕਰਵਾਉਣ ਲਈ ਉਨ੍ਹਾਂ ਨੂੰ ਵਕਤੀ ਜ਼ਮਾਨਤ ਦੇਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਮਾਂ ਦੇ ਬੱਚੇ ਉਸ ਦੀਆਂ ਆਂਦਰਾਂ ਵਾਂਗ ਹੁੰਦੇ ਹਨ ਅਤੇ ਜੇਕਰ ਬੱਚਿਆਂ ਨੂੰ ਕੋਈ ਪੀੜਾ ਹੋਵੇ ਤਾਂ ਮਾਂ ਨੂੰ ਸਭ ਤੋਂ ਵੱਧ ਦੁੱਖ ਪੁੱਜਦਾ ਹੈ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੇ ਮਾਤਾ ਬੀਬੀ ਨਰਿੰਦਰ ਕੌਰ ਜੀ ਦੀ ਸਿਹਤ ਕਾਫ਼ੀ ਢਿੱਲੀ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਅਨੁਸਾਰ ਮਾਤਾ ਜੀ ਦੀ ਯਾਦ ਸ਼ਕਤੀ ਕਾਫ਼ੀ ਕਮਜ਼ੋਰ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੇਲੇ ਇਹ ਅਤਿ ਜ਼ਰੂਰੀ ਹੈ ਕਿ ਸਰਕਾਰ ਨਿਆਂਪੂਰਨ ਪਹੁੰਚ ਅਪਣਾ ਕੇ ਲੰਮੇ ਸਮੇਂ ਤੋਂ ਇੱਕ ਦੂਜੇ ਨਾਲ ਮੁਲਾਕਾਤ ਲੋਚਦੇ ਬੀਬੀ ਨਰਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਦੀ ਮੁਲਾਕਾਤ ਕਰਵਾਏ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਹਵਾਰਾ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਪਾਸ ਉਨ੍ਹਾਂ ਦੇ ਵਕਤੀ ਜ਼ਮਾਨਤ ਲਈ ਜੋ ਵੀ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰਾ ਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦਿੱਤੀ, ਉਨ੍ਹਾਂ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਮਨਾ ਰਿਹਾ ਹੈ ਤਾਂ ਅਜਿਹੇ ਸਮੇਂ ਉਨ੍ਹਾਂ ਦੇ ਸਿੱਖਾਂ ਦੇ ਹੱਕ ਹਕੂਕ ਸੁਰੱਖਿਅਤ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਉੱਤੇ ਗੌਰ ਕਰਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਵਕਤੀ ਤੌਰ ਉੱਤੇ ਜ਼ਮਾਨਤ ਦੇਣੀ ਚਾਹੀਦੀ ਹੈ।

ਤਵਾਰੀਖ ਵਿੱਚੋਂ ਉਦਾਹਰਨ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਲੈ ਗਏ ਸਨ, ਪਰ ਅੰਗਰੇਜ਼ਾਂ ਨੇ ਵੀ ਕੁਝ ਸਾਲਾਂ ਬਾਅਦ ਮਹਾਰਾਣੀ ਜਿੰਦ ਕੌਰ ਅਤੇ ਮਹਾਰਾਜਾ ਦਲੀਪ ਸਿੰਘ ਦਾ ਮਿਲਾਪ ਪਹਿਲਾਂ ਕਲਕੱਤਾ ਵਿਖੇ ਕਰਵਾਇਆ ਅਤੇ ਉਹ ਬਾਅਦ ਵਿੱਚ ਲੰਡਨ ਜਾ ਕੇ ਵੀ ਨਾਲ ਰਹੇ। ਉਨ੍ਹਾਂ ਕਿਹਾ ਕਿ ਅੰਗ੍ਰੇਜ਼ ਹਕੂਮਤ, ਜਿਸ ਨੂੰ ਅਸੀਂ ਬਾਹਰੋਂ ਆ ਕੇ ਇੱਥੇ ਰਾਜ ਕਰਨ ਵਾਲੀ ਕਹਿੰਦੇ ਹਾਂ, ਉਹ ਵੀ ਮਨੁੱਖੀ ਕਦਰਾਂ ਕੀਮਤਾਂ ਨੂੰ ਸਮਝਦੀ ਸੀ, ਤਾਂ ਹੀ ਉਨ੍ਹਾਂ ਨੇ ਮਾਂ ਤੇ ਪੁੱਤਰ ਦਾ ਮਿਲਾਪ ਕਰਵਾਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਆਪਣੇ ਮਨੁੱਖੀ ਅਧਿਕਾਰ ਦੇ ਤਹਿਤ ਮਾਤਾ ਨਰਿੰਦਰ ਕੌਰ ਜੀ ਆਪਣੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਣਾ ਚਾਹੁੰਦੇ ਹਨ ਤਾਂ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਸ ਮੰਗ ਉੱਤੇ ਗੌਰ ਕਰੇ ਤੇ ਦੋਵਾਂ ਦਾ ਮਿਲਾਪ ਜਲਦ ਹੀ ਕਰਵਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...