November 15, 2026, 10:13 am
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ...

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 19 ਮਾਰਚ:ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।

 ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।”

ਹਿੰਸਾ ਪੀੜਤਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੰਤਰੀ ਨੇ  ਕਿਹਾ ਕਿ ਇਹ ਪਹਿਲਕਦਮੀ ਵਿੱਤੀ ਸਹਾਇਤਾ ਤੋਂ ਪਰੇ ਹੈ ਅਤੇ ਮਾਣ ਅਤੇ ਭਰੋਸੇ ਨੂੰ ਬਹਾਲ ਕਰਨ ਲਈ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ,“ਪੰਜਾਬ ਸਰਕਾਰ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਇਆ ਹੈ। ਇਹ ਫੈਸਲਾ ਸਿਰਫ਼ ਵਿੱਤੀ ਸਹਾਇਤਾ ਬਾਰੇ ਨਹੀਂ , ਸਗੋਂ ਪੀੜਤਾਂ ਦੇ ਮਾਣ, ਸਵੈ-ਮਾਣ ਅਤੇ ਵਿਸ਼ਵਾਸ ਨੂੰ ਬਹਾਲ ਕਰਨ ਵੱਲ ਵੱਡਾ ​​ਕਦਮ ਹੈ ।”

ਉਨ੍ਹਾਂ ਅੱਗੇ ਕਿਹਾ , “ਪੰਜਾਬ ਸਰਕਾਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ,ਜਿੱਥੇ ਹਰ ਪੀੜਤ ਬਰਾਬਰੀ , ਸੁਰੱਖਿਆ ਅਤੇ ਸਨਮਾਨ ਨਾਲ ਰਹਿ ਸਕੇ।”

 ਅਜਿਹੇ ਅਪਰਾਧਾਂ ਦੇ ਮਾਰੂ ਪ੍ਰਭਾਵਾਂ ਬਾਰੇ ਦਸਦਿਆਂ ਮੰਤਰੀ ਨੇ ਕਿਹਾ, “ਤੇਜ਼ਾਬ ਹਮਲੇ ਨਾ ਸਿਰਫ਼ ਸਰੀਰਕ ਜ਼ਖ਼ਮ ਦਿੰਦੇ ਹਨ, ਸਗੋਂ ਡੂੰਘੀਆਂ ਭਾਵਨਾਤਮਕ ਅਤੇ ਮਾਨਸਿਕ ਸੱਟਾਂ ਵੀ ਛੱਡ ਜਾਂਦੇ ਹਨ। ਜਿਨ੍ਹਾਂ ਲੋਕਾਂ ਨੇ ਅਜਿਹੇ ਸਦਮੇ  ਸਹਿਣ ਕੀਤੇ ਹਨ , ਉਨ੍ਹਾਂ ਲਈ ਇਹ ਮਹਿਜ਼ ਵਿੱਤੀ ਮਦਦ ਨਹੀਂ  ਬਲਕਿ ਇੱਕ ਭਰੋਸਾ ਹੈ ਕਿ ਉਹ ਇਕੱਲੇ ਨਹੀਂ,  ਪੰਜਾਬ ਸਰਕਾਰ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈI ਉਨ੍ਹਾਂ ਦੀ ਹਿੰਮਤ ਨੂੰ ਸਲਾਮ  ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਮਾਣ -ਸਤਿਕਾਰ ਅਤੇ ਆਸਾਂ -ਉਮੀਦਾਂ ਨਾਲ  ਭਰਨ ਲਈ  ਸਰਕਾਰ  ਵਚਨਬੱਧ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...