ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਬਲਕੌਰ ਸਿੰਘ ‘ਤੇ ਦੋਸ਼ ਲਗਾਇਆ ਜਾ ਰਿਹਾ ਕਿ ਉਨ੍ਹਾਂ ਦੀ ਜ਼ਮੀਨ ਨੂੰ ਜ਼ਬਰਦਤੀ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਹੁਣ ਵਾਇਰਲ ਵੀਡੀਓ ਨੂੰ ਲੈ ਕੇ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਅਜਿਹੀਆਂ ਵੀਡੀਓ ਸਾਡੇ ਅਕਸ ਨੂੰ ਧੱਕਾ ਲਾ ਰਹੀਆਂ ਹਨ। ਸਾਡੇ ਦੋਨੋ ਕੇਸ ਅਦਾਲਤ ‘ਚ ਵਿਚਾਰ ਅਧੀਨ ਹਨ ਤੇ ਬਿਨ੍ਹਾਂ ਸੋਚੇ ਸਮਝੇ ਤੇ ਪੱਖ ਜਾਣੇ ਬਿਨ੍ਹਾਂ ਕਿਸੇ ਨੂੰ ਬੁਰਾ ਭਲਾ ਨਾ ਬੋਲੋ। ਮੈਨੂੰ ਜਿੰਨਾ ਮਰਜ਼ੀ ਪ੍ਰੇਸ਼ਾਨ ਕਰ ਲਓ ਮੈਂ ਦੱਬਣ ਵਾਲਿਆਂ ‘ਚੋਂ ਨਹੀਂ। ਮੈਂ ਆਪਣੇ ਪੁੱਤ ਦੀ Legacy ਨੂੰ ਢਾਹ ਨਹੀਂ ਲੱਗਣ ਦਵਾਂਗਾ। ਮੈਂ ਸੱਚ ਦੀ ਰਾਹ ‘ਤੇ ਚੱਲਣ ਵਾਲਾ ਹਾਂ।
ਉਨ੍ਹਾਂ ਕਿਹਾ ਕਿ ਕੁਝ ਲੋਕ ਅੱਜ ਉਨ੍ਹਾਂ ਨੂੰ ਜਾਣ ਬੁਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਜ਼ਮੀਨਾਂ ਤੇ ਪਲਾਟਾਂ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਮਾਨਯੋਗ ਅਦਾਲਤ ਦਾ ਵੀ ਸਹਾਰਾ ਲੈ ਰਹੇ ਹਨ ਤੇ ਉਨ੍ਹਾਂ ਉਨ੍ਹਾਂ ਕਿਹਾ ਕਿ ਬਿਨਾਂ ਪੱਖ ਜਾਣੇ ਅਜਿਹੀ ਵੀਡੀਓ ਨਾ ਚਲਾਈ ਜਾਵੇ।
ਜਾਣਕਾਰੀ ਦਿੰਦਿਆਂ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਮੀਨ ਖਰੀਦੀ ਗਈ ਸੀ, ਜਿਸ ਦੀ ਰਜਿਸਟਰੀ ਇੰਤਕਾਲ ਅਤੇ ਪੂਰੇ ਡਾਕੂਮੈਂਟ ਉਨ੍ਹਾਂ ਕੋਲ ਮੌਜੂਦ ਹਨ ਅਤੇ ਉਹ ਆਪਣੀ ਜ਼ਮੀਨ ਦੇ ਵਿੱਚ ਪਾਣੀ ਲਾਉਣ ਦੇ ਲਈ ਗਏ ਸੀ ਪਰ ਉਥੇ ਪਹਿਲਾਂ ਤੋਂ ਹੀ ਇਕ ਔਰਤ ਮੌਜੂਦ ਸੀ ਤੇ ਉਨ੍ਹਾਂ ਵੱਲੋਂ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪਿੱਛੇ ਹਟ ਗਏ।












