September 12, 2026, 10:32 pm
----------- Advertisement -----------
HomeNewsBreaking Newsਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

Published on

----------- Advertisement -----------

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ।

ਘਟਨਾ ਦੀ ਨਿਖੇਧੀ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”

ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ ‘ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।”

ਇਹਨਾਂ ਘਟਨਾਵਾਂ ਤੋਂ ਬਾਅਦ ਹੋਏ ਰੋਸ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਜਦੋਂ ਲੋਕ ਬੇਅਦਬੀ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਬਾਹਰ ਆਏ, ਤਾਂ ਉਨ੍ਹਾਂ ‘ਤੇ ਗੰਦੇ ਪਾਣੀ ਦੀਆਂ ਵਾਟਰ ਕੈਨਨਾਂ ਅਤੇ ਫਾਇਰਿੰਗ ਤੱਕ ਕੀਤੀ ਗਈ, ਜਿਸ ਵਿੱਚ ਦੋ ਸਿੱਖਾਂ ਦੀ ਜਾਨ ਚਲੀ ਗਈ।”

ਉਨ੍ਹਾਂ ਕਿਹਾ, “ਉਨ੍ਹਾਂ ਘਟਨਾਵਾਂ ਦਾ ਦਰਦ ਅਤੇ ਰੋਸ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂਦਾ ਹੈ। ਇਸ ਭਾਵਨਾ ਨੂੰ ਸਮਝਣ ਦੀ ਲੋੜ ਹੈ।”

ਆਪਣੇ ਸਟੈਂਡ ਨੂੰ ਦੁਹਰਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ, “ਜਦੋਂ ਕਿ ਕਿਸੇ ਵਿਅਕਤੀ ‘ਤੇ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ, ਅਕਾਲੀ ਦਲ ਨੂੰ 2015 ਦੀਆਂ ਘਟਨਾਵਾਂ ਤੋਂ ਉੱਭਰੀਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ।”

ਬਲਤੇਜ ਪੰਨੂ ਨੇ ਕਿਹਾ, “ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ‘ਤੇ ਹਿੰਸਾ ਦੀ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...