September 5, 2026, 6:56 pm
----------- Advertisement -----------
HomeNewsBreaking Newsਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।”

ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ ‘ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।

ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, “‘ਬੇਅਦਬੀ’ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਹੁਣ ਇਹ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਰਾਜਨੀਤੀ ਨੂੰ ਦੁਬਾਰਾ ਜ਼ਿੰਦਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।”

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਸੁਖਬੀਰ ਬਾਦਲ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਬਲਤੇਜ ਪੰਨੂ ਨੇ ਕਿਹਾ, “ਮੈਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਸ਼ਬਦ ਯਾਦ ਕਰਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਦਾ ਡੀਐੱਨਏ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਕਿਸੇ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈ, ਪਰ ਜਦੋਂ ਸੁਖਬੀਰ ਬਾਦਲ ਨੇ ਖੁਦ ਇਹ ਬਿਆਨ ਦਿੱਤਾ ਸੀ, ਤਾਂ ਅੱਜ ਇਸ ਦਾ ਜ਼ਿਕਰ ਕਰਨਾ ਬਣਦਾ ਹੈ।”

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਵਾਰ-ਵਾਰ ਲਏ ਯੂ-ਟਰਨਾਂ ਨੇ ਅਕਾਲੀ ਦਲ ਦੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ ਜੋ ਆਪਣੇ ਅਸੂਲਾਂ ‘ਤੇ ਪਹਿਰਾ ਦਿੰਦੇ ਹਨ ਅਤੇ ਜੋ ਸਿਆਸੀ ਸੁਖ-ਸਹੂਲਤ ਅਨੁਸਾਰ ਆਪਣੇ ਸਟੈਂਡ ਬਦਲਦੇ ਹਨ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਭਾਜਪਾ ਨਾਲ ਸਿਆਸੀ ਸਮਝੌਤਾ ਕਰਨ ਦੀਆਂ ਇਸ ਦੀਆਂ ਤਾਜ਼ਾ ਕੋਸ਼ਿਸ਼ਾਂ ਤੋਂ ਗੁਮਰਾਹ ਨਹੀਂ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...