July 31, 2026, 1:10 pm
----------- Advertisement -----------
HomeNewsBreaking Newsਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

Published on

----------- Advertisement -----------

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ,

ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...