April 18, 2025, 3:02 pm
----------- Advertisement -----------
HomeNewsBreaking Newsਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ 'ਚ ਕਰੀਬ 15 ਕਰੋੜ ਰੁਪਏ ਦੀ...

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

Published on

----------- Advertisement -----------

ਚੰਡੀਗੜ੍ਹ/ਮਾਨਸਾ, 31 ਮਾਰਚ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ।

ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿੱਥੇ 12.82 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਈਨਰ ਰੋੜਕੀ ਮਾਈਨਰ, ਖੈਰਾ ਮਾਈਨਰ, ਝੰਡਾ ਮਾਈਨਰ ਅਤੇ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਉਥੇ 2.10 ਕਰੋੜ ਰੁਪਏ ਨਾਲ ਇਤਿਹਾਸਕ ਮਹੱਤਤਾ ਵਾਲਾ ਪੁਲ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਰੋੜਕੀ ਮਾਈਨਰ ਦੀ ਕੁੱਲ ਲੰਬਾਈ 45125 ਫੁੱਟ ਹੈ ਜਿਸ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਆਹਲੂਪੁਰ, ਕੌੜੀਵਾੜਾ, ਭੱਲਣਵਾੜਾ, ਸਰਦੂਲਗੜ੍ਹ, ਫੂਸਮੰਡੀ, ਰਣਜੀਤਗੜ੍ਹ ਬਾਂਦਰਾਂ, ਖੈਰਾ ਖੁਰਦ, ਭੂੰਦੜ, ਰੋੜਕੀ, ਝੰਡਾ ਖੁਰਦ, ਸਾਧੂਵਾਲਾ, ਮੀਰਪੁਰ ਖੁਰਦ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ ਨੂੰ ਪੀਣਯੋਗ ਅਤੇ ਰਕਬੇ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 7636 ਏਕੜ ਰਕਬੇ ਨੂੰ ਲਾਭ ਪੁੱਜੇਗਾ। ਇਸੇ ਤਰ੍ਹਾਂ ਖੈਰਾ ਮਾਈਨਰ, ਜੋ 22040 ਫੁੱਟ ਲੰਮਾ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਖੈਰਾ ਖੁਰਦ, ਆਹਲੂਪੁਰ, ਖੈਰਾ ਕਲਾਂ, ਝੰਡਾ ਕਲਾਂ, ਸਰਦੂਲਗੜ੍ਹ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਈਨਰ ਨਾਲ 1934 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ 19180 ਫੁੱਟ ਲੰਮੇ ਝੰਡਾ ਮਾਈਨਰ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮਾਨਖੇੜਾ ਅਤੇ ਝੰਡਾ ਕਲਾਂ ਨੂੰ ਪੀਣਯੋਗ ਪਾਣੀ ਮਿਲੇਗਾ ਅਤੇ 2586 ਏਕੜ ਰਕਬੇ ਨੂੰ ਸਿੰਜਾਈਯੋਗ ਪਾਣੀ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ, ਜੋ 22575 ਫੁੱਟ ਲੰਮੀ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮੀਰਪੁਰ ਖੁਰਦ, ਜਟਾਣਾਂ ਕਲਾਂ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ, ਕਾਹਨੇਵਾਲਾ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਇਸ ਨਾਲ 4114 ਏਕੜ ਰਕਬੇ ਦੀ ਸਿੰਜਾਈ ਯਕੀਨੀ ਬਣੇਗੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਘੱਗਰ ਦਰਿਆ ਉੱਪਰ ਸਟੀਲ ਫੁੱਟ ਬ੍ਰਿਜ, ਜੋ 2.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਵੀ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੇ ਰਿਕਾਰਡ ਸਮੇਂ ਵਿਚ ਤਿਆਰ ਕੀਤੇ ਗਏ ਇਸ ਪੁੱਲ ਨਾਲ ਤਿੰਨ ਤੋਂ ਚਾਰ ਪਿੰਡਾਂ ਦੇ ਲੋਕਾਂ ਨੂੰ ਘੱਗਰ ਦਰਿਆ ਨੂੰ ਪਾਰ ਕਰਨ ਵਿੱਚ ਆਸਾਨੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੇ ਇੱਕ ਪੁਰਾਣਾ ਪੁਲ ਸੀ ਜਿਸ ਨੂੰ ਸਾਲ 2023 ਦੇ ਹੜ੍ਹਾਂ ਦੌਰਾਨ ਪਾਣੀ ਦੀ ਡਾਫ਼ ਲੱਗਣ ਕਾਰਨ ਤੋੜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਵਾਂ ਪੁਲ ਪਾਣੀ ਦੇ ਹਰ ਪੱਧਰ ਨੂੰ ਸਹਿਣ ਕਰਨ ਲਈ ਬਣਾਇਆ ਗਿਆ ਹੈ। ਇਸ ਪੁੱਲ ਦਾ ਸਪੈਨ ਤਿੰਨ ਮੀਟਰ ਰੱਖਿਆ ਗਿਆ ਹੈ ਅਤੇ ਇਹ ਪੁੱਲ ਤਕਰੀਬਨ 94 ਮੀਟਰ ਲੰਬਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ 17565 ਦੇ ਕਰੀਬ ਖਾਲ ਬਣਾਏ ਅਤੇ ਬਹਾਲ ਕੀਤੇ ਹਨ ਅਤੇ 4500 ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ 4557 ਕਰੋੜ ਰੁਪਏ ਨਹਿਰਾਂ ‘ਤੇ ਖਰਚ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਨਾਲੋਂ ਇਸ ਅਰਸੇ ਦੌਰਾਨ ਨਹਿਰਾਂ ‘ਤੇ ਕੀਤੇ ਗਏ ਖ਼ਰਚੇ ਨਾਲੋਂ ਦੋ ਗੁਣਾਂ ਤੋਂ ਵੀ ਵੱਧ ਰਕਮ ਹੈ।

ਉਨ੍ਹਾਂ ਕਿਹਾ ਕਿ ਮਾਨਸਾ, ਪਟਿਆਲਾ ਅਤੇ ਸੰਗਰੂਰ ਆਦਿ ਜ਼ਿਲ੍ਹਿਆਂ ਲਈ ਮਾਨ ਸਰਕਾਰ ਨੇ 35 ਕਰੋੜ ਰੁਪਏ ਖ਼ਰਚ ਕੇ ਸਰਹਿੰਦ ਫੀਡਰ ਨੂੰ ਪੱਕਾ ਕੀਤਾ ਹੈ। ਕਰੀਬ 25 ਕਿਲੋਮੀਟਰ ਲੰਮੇ ਹਿੱਸੇ ਨੂੰ ਸਵਾ ਮਹੀਨੇ ਵਿੱਚ ਪੱਕਾ ਕੀਤਾ ਗਿਆ ਅਤੇ ਇਸ ਦੀ ਪਾਣੀ ਦੀ ਸਮਰੱਥਾ 900 ਕਿਊਸਿਕ ਤੋਂ ਵਧਾ ਕੇ 1600 ਕਿਊਸਿਕ ਕਰ ਦਿੱਤੀ ਗਈ ਹੈ ਤਾਂ ਜੋ ਜ਼ਿਲ੍ਹੇ ਵਿਚ ਸਿੰਜਾਈਯੋਗ ਪਾਣੀ ਆ ਸਕੇ। ਉਨ੍ਹਾਂ ਦੱਸਿਆ ਕਿ ਅਸੀਂ ਪਾਣੀਆਂ ਦੀ ਰੈਸ਼ਨਲਾਈਜੇਸ਼ਨ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਪਿਛਲੇ ਹਾਕਮਾਂ ਨੇ ਪੰਜਾਬ ਦੇ ਨਾਲ-ਨਾਲ ਇਸ ਦੇ ਪਾਣੀਆਂ ਨੂੰ ਵੀ ਆਪਣੇ ਨਿੱਜੀ ਫਾਇਦਿਆਂ ਲਈ ਵੰਡ ਲਿਆ ਸੀ। ਆਪਣੇ ਇਲਾਕਿਆਂ ਵਿੱਚ ਪਾਣੀ ਵੱਧ ਲੈ ਲਿਆ ਅਤੇ ਦੂਜੇ ਖੇਤਰਾਂ ਨੂੰ ਰੱਬ ਆਸਰੇ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਹਾਕਮਾਂ ਦੀਆਂ ਜ਼ਮੀਨਾਂ ਸੀ, ਉਥੇ ਪਾਣੀ ਦੀ ਬਹੁਤਾਤ ਸੀ ਅਤੇ ਜਲ ਭੱਤਾ ਕਿਤੇ ਸੱਤ ਅਤੇ ਕਿਤੇ ਛੇ ਕਿਊਸਿਕ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਪਾਣੀਆਂ ਵੀ ਕਾਣੀ ਵੰਡ ਨੂੰ ਸਹੀ ਕਰ ਰਹੇ ਹਾਂ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ ਪਾਣੀ ਦੋ ਕਿਊਸਿਕ ਤੋਂ ਵਧਾ ਕੇ ਤਿੰਨ ਕਿਊਸਿਕ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...