ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਗੋਲੀਬਾਰੀ ਦੌਰਾਨ ਇੱਕ ਨਿਹੰਗ ਸਿੰਘ ਦੀ ਮੌਤ ਹੋਣ ਦੀ ਵੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਲੰਘਾਉਣ ਨੂੰ ਲੈ ਕੇ ਖੜ੍ਹਾ ਹੋਇਆ ਮਾਮੂਲੀ ਵਿਵਾਦ ਖ਼ੂਨੀ ਝੜਪ ਵਿੱਚ ਬਦਲ ਗਿਆ।
ਮੁਢਲੀ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੋਈ, ਜੋ ਦੇਖਦਿਆਂ ਹੀ ਦੇਖਦਿਆਂ ਹਿੰਸਕ ਝੜਪ ਵਿੱਚ ਬਦਲ ਗਈ।ਵਿਵਾਦ ਵਧਣ ‘ਤੇ ਦੋਵਾਂ ਧਿਰਾਂ ਨੇ ਆਪਣੀਆਂ-ਆਪਣੀਆਂ ਲਾਇਸੰਸੀ ਪਿਸਤੌਲਾਂ ਨਾਲ ਇੱਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਵਿੱਚ ਇੱਕ ਨਿਹੰਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਦੂਜੀ ਧਿਰ ਦੇ ਤਿੰਨ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।












