September 20, 2026, 10:34 pm
----------- Advertisement -----------
HomeNewsBreaking Newsਪਿੰਡ ਸ਼ਹੂਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਪ੍ਰਵਾਸੀ...

ਪਿੰਡ ਸ਼ਹੂਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਪ੍ਰਵਾਸੀ ਮਜ਼ਦੂਰ ਗ੍ਰਿਫ਼ਤਾਰ

Published on

----------- Advertisement -----------

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ (Sri Guru Granth Sahib Beadbi) ਆਇਆ ਹੈ। ਜਾਣਕਾਰੀ ਅਨੁਸਾਰ, ਮੇਜਰ ਸਿੰਘ ਦੇ ਪਰਿਵਾਰ ਵੱਲੋਂ ਘਰ ਵਿੱਚ ਅਖੰਡ ਪਾਠ ਸਾਹਿਬ ਰਖਵਾਇਆ ਗਿਆ ਸੀ।

ਅੱਜ ਸਵੇਰੇ ਲਗਭਗ 3 ਵਜੇ, ਉਨ੍ਹਾਂ ਦੇ ਘਰ ‘ਚ ਕੰਮ ਕਰਦਾ ਇੱਕ ਪ੍ਰਵਾਸੀ ਮਜ਼ਦੂਰ ਅਚਾਨਕ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਾਠ ਕਰ ਰਹੇ ਗ੍ਰੰਥੀ ਸਿੰਘ ਵੱਲ ਜੁੱਤੀ ਸੁੱਟ ਕੇ ਬੇਅਦਬੀ ਕਰ ਗਿਆ। ਘਟਨਾ ਤੋਂ ਬਾਅਦ, ਪਰਿਵਾਰ ਵੱਲੋਂ ਇਸ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋਸ਼ੀ ਮਜ਼ਦੂਰ ਨੂੰ ਘਰੋਂ ਭਜਾ ਦਿੱਤਾ ਗਿਆ। ਪਰ ਗ੍ਰੰਥੀ ਸਿੰਘ ਵੱਲੋਂ ਇਹ ਸਾਰੀ ਜਾਣਕਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਬਾਬਾ ਸਤਨਾਮ ਸਿੰਘ ਤੱਕ ਪਹੁੰਚਾਈ ਗਈ। ਦੋਵੇਂ ਆਗੂ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਮਜ਼ਦੂਰ ਨੂੰ ਕਾਬੂ ਕਰ ਲਿਆ। ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਕਰਾਰ ਦਿੱਤਾ।

ਡੀਐਸਪੀ ਗੁਰਵਿੰਦਰ ਸਿੰਘ ਅਤੇ ਐਸਐਚਓ ਸਤਪਾਲ ਸਿੰਘ ਲੋਪੋਕੇ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਜਗਜੀਤ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ (ਪੁੱਤਰ ਮੇਜਰ ਸਿੰਘ) ਅਤੇ ਸੀਰੀ ਰਾਜੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਖਿਲਾਫ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਿੰਨ੍ਹਾਂ ਨੇ ਵੀ ਘਟਨਾ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਵੀ ਨਹੀਂ ਛੱਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...