September 10, 2026, 1:04 pm
----------- Advertisement -----------
HomeNewsBreaking Newsਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

Published on

----------- Advertisement -----------

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ‘ਚ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ‘ਤੇ ਆਖਰੀ ਸਾਹ ਲਿਆ।

ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਕਰੀਬ 5 ਵਜੇ ਬਸਤੀ ਸ਼ੇਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

ਸਿਆਲਕੋਟ ‘ਚ ਹੋਇਆ ਸੀ ਜਨਮ

ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, ਜੋ ਹੁਣ ਪਾਕਿਸਤਾਨ ‘ਚ ਹੈ, ਵਿਖੇ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਕੇ ਵੱਸ ਗਿਆ ਸੀ। ਉਨ੍ਹਾਂ ਨੇ ਸਪੋਰਟਸ ਗੁਡਜ਼ ਦੇ ਨਿਰਯਾਤ ਦਾ ਕਾਰੋਬਾਰ ਵੀ ਕੀਤਾ। ਉਨ੍ਹਾਂ ਦੇ ਚਾਰ ਪੁੱਤਰ ਤੇ ਚਾਰ ਧੀਆਂ ਹਨ। ਜਲੰਧਰ ਪੱਛਮੀ ਹਲਕੇ ਦੀ ਰਾਜਨੀਤੀ ‘ਚ ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਇੱਕ ਪ੍ਰਮੁੱਖ ਚਿਹਰਾ ਰਹੇ

ਭਗਤ ਚੁੰਨੀ ਲਾਲ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 1985 ‘ਚ ਕੀਤੀ। ਉਨ੍ਹਾਂ ਨੇ ਜਲੰਧਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਪਰ ਇਸ ਚੋਣ ਵਿੱਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। 1997 ‘ਚ ਉਨ੍ਹਾਂ ਨੇ ਜਲੰਧਰ ਦੱਖਣੀ ਹਲਕੇ ਤੋਂ ਭਾਜਪਾ ਦੀ ਟਿਕਟ’ਤੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਤੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ।

2007 ‘ਚ ਉਹ ਇਸੇ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ। ਬਾਅਦ ‘ਚ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਤੋਂ ਬਾਅਦ ਜਲੰਧਰ ਦੱਖਣੀ ਹਲਕੇ ਦਾ ਨਾਮ ਜਲੰਧਰ ਪੱਛਮੀ ਕਰ ਦਿੱਤਾ ਗਿਆ। 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੇ ਭਾਜਪਾ ਉਮੀਦਵਾਰ ਵਜੋਂ ਜਲੰਧਰ ਪੱਛਮੀ ਤੋਂ ਚੋਣ ਲੜੀ ਤੇ ਜਿੱਤ ਦਰਜ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...