September 17, 2025, 8:41 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 17 ਸਤੰਬਰ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।

ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ ‘ਤੇ ਹੀ ਖਰਚ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਚੰਡੀਗੜ 17 ਸਤੰਬਰ ( ) ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ...

ਯੋ ਯੋ ਹਨੀ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗਾਣੇ ‘ਚ ਔਰਤਾਂ ‘ਤੇ ਟਿੱਪਣੀ ਨਾਲ ਜੁੜਿਆ ਮਾਮਲਾ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੂੰ ਮੋਹਾਲੀ ਦੀ ਰਾਸ਼ਟਰੀ ਲੋਕ ਅਦਾਲਤ ਵੱਲੋਂ ਵੱਡੀ...

ਹੜ੍ਹ ਪੀੜ੍ਹਤਾਂ ਲਈ ਅੱਗੇ ਆਈ ਅਦਾਕਾਰਾ ਨੀਰੂ ਬਾਜਵਾ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਨੇ ਅਦਾਲਤ ’ਚ ਕੀਤਾ ਆਤਮ ਸਮਰਪਣ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰਕ...

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ‘ਚ ਦਿਹਾਂਤ

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਮਰੀਕੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੋਹਿੰਦਰ ਕੇਪੀ ਦੇ ਪੁੱਤ ਦਾ ਅੰਤਿਮ ਸੰਸਕਾਰ, ਪਿਓ ਨੇ ਜਵਾਨ ਪੁੱਤ ਦੀ ਚਿਖਾ ਨੂੰ ਦਿੱਤੀ ਅਗਨੀ, ਮਾਂ ਦੇ ਨਹੀਂ ਰੁਕੇ ਹੰਝੂ

ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ...

ਕਾਰਤਿਕ ਬੱਗਨ ਦੇ ਕ.ਤ.ਲ ਮਾਮਲੇ ‘ਚ 3 ਆਰੋਪੀ ਗ੍ਰਿਫ਼ਤਾਰ, ਇੰਸਟਾਗ੍ਰਾਮ ਬਣਿਆ ਮੌ. ਤ ਦਾ ਕਾਰਨ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ...

GNDU ਨੇ ਗੋਦ ਲਿਆ ਹੜ੍ਹ ਪ੍ਰਭਾਵਿਤ ਪਿੰਡ, 50 ਲੱਖ ਦੀ ਸਹਾਇਤਾ ਦਾ ਐਲਾਨ

 ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ...